ਅਫੀਮ ਤਸਕਰੀ ਦੇ ਮਾਮਲੇ ਵਿੱਚ ਇਕ ਕਾਬੂ
06:42 AM Jul 23, 2024 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 22 ਜੁਲਾਈ
ਉੱਤਰ ਪ੍ਰਦੇਸ਼ ਤੋਂ ਅਫੀਮ ਦੀ ਤਸਕਰੀ ਕਰਕੇ ਇਸ ਨੂੰ ਪੰਜਾਬ ਵਿੱਚ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਜਿਸ ਕੋਲੋਂ ਤਿੰਨ ਕਿਲੋ ਤੋਂ ਵੱਧ ਅਫੀਮ ਅਤੇ ਡਰੱਗ ਮਨੀ ਬਰਾਮਦ ਹੋਈ ਹੈ। ਇਸ ਸਬੰਧੀ ਗ੍ਰਿਫਤਾਰ ਕੀਤੇ ਵਿਅਕਤੀ ਦੀ ਸ਼ਨਾਖਤ ਹਿਤੇਸ਼ ਮਹਿਰਾ ਉਰਫ ਇਸ਼ੂ ਵਾਸੀ ਗੇਟ ਭਗਤਾਂ ਵਾਲਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲੀਸ ਨੇ ਇਸ ਵਿਅਕਤੀ ਕੋਲੋਂ ਤਿੰਨ ਕਿਲੋ 120 ਗਰਾਮ ਅਫੀਮ, 21,300 ਰੁਪਏ ਡਰੱਗ ਮਨੀ ਅਤੇ ਇੱਕ ਸਕੂਟਰ ਬਰਾਮਦ ਕੀਤਾ। ਇਹ ਵਿਅਕਤੀ ਲਗਭਗ 32 ਸਾਲ ਉਮਰ ਦਾ ਹੈ ਅਤੇ ਨਮਕੀਨ ਭੁਜੀਏ ਦੇ ਪੈਕਟ ਦੁਕਾਨਾਂ ਤੇ ਵੇਚਣ ਦਾ ਕੰਮ ਕਰਦਾ ਹੈ। ਇਹ ਜਾਣਕਾਰੀ ਅੱਜ ਇੱਥੇ ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦਿੱਤੀ।
Advertisement
Advertisement
Advertisement