ਵਿਦਿਆਰਥੀ ’ਤੇ ਹਮਲੇ ਦੇ ਮਾਮਲੇ ਵਿੱਚ ਇੱਕ ਗ੍ਰਿਫ਼ਤਾਰ, ਦੋ ਫ਼ਰਾਰ
06:58 AM Sep 06, 2024 IST
Advertisement
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 5 ਸਤੰਬਰ
ਮੁਹਾਲੀ ਪੁਲੀਸ ਨੇ ਸੀਜੀਸੀ ਲਾਂਡਰਾਂ ਕਾਲਜ ਵਿੱਚ ਹੋਟਲ ਮੈਨੇਜਮੈਂਟ ਦਾ ਕੋਰਸ ਕਰਨ ਵਾਲੇ ਮਾਨਵ ਵਾਸੀ ਲੁਧਿਆਣਾ ’ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠ ਤਰੁਣ ਨਾਂਅ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਅੱਜ ਇੱਥੇ ਦੱਸਿਆ ਕਿ ਸੀਜੀਸੀ ਲਾਂਡਰਾਂ ਕਾਲਜ ਵਿੱਚ ਬੀਤੇ ਦਿਨੀਂ ਇਸ ਘਟਨਾ ਸਬੰਧੀ ਸੋਹਾਣਾ ਥਾਣੇ ਵਿੱਚ ਨਵੇਂ ਫੌਜਦਾਰੀ ਕਾਨੂੰਨ ਬੀਐਨਐਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲੀਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਹਮਲਾਵਰ ਤਰੁਣ ਕੁਮਾਰ ਵਾਸੀ ਪਿੰਡ ਗਰੋਮਾਜਰਾ (ਜ਼ਿਲ੍ਹਾ ਪਟਿਆਲਾ) ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂਕਿ ਉਸ ਦੇ ਦੋ ਹੋਰ ਸਾਥੀਆ ਗੁਰਦੀਪ ਸਿੰਘ ਤੇ ਰਵਿੰਦਰ ਸਿੰਘ ਫ਼ਰਾਰ ਹਨ।
Advertisement
Advertisement
Advertisement