ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਹੱਤਿਆ ਮਾਮਲੇ ’ਚ ਇੱਕ ਗ੍ਰਿਫ਼ਤਾਰ
08:43 AM Aug 05, 2024 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 4 ਅਗਸਤ
ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਮੁਲਾਜ਼ਮ ਦੀ ਹੱਤਿਆ ਦੇ ਮਾਮਲੇ ਵਿੱਚ ਅੱਜ ਕੋਤਵਾਲੀ ਪੁਲੀਸ ਨੇ ਮਲਕੀਤ ਸਿੰਘ ਨਾਂ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਘਟਨਾ ਵਾਲੀ ਥਾਂ ’ਤੇ ਮੁੱਖ ਸ਼ੱਕੀ ਵਿਅਕਤੀ ਸੁਖਬੀਰ ਸਿੰਘ ਦੇ ਨਾਲ ਗਿਆ ਸੀ। ਪੁਲੀਸ ਨੇ ਸੁਖਬੀਰ ਸਿੰਘ ਅਤੇ ਮਲਕੀਤ ਸਿੰਘ ਤੋਂ ਇਲਾਵਾ ਕੁੱਲ ਪੰਜ ਵਿਅਕਤੀਆਂ ਖਿਲਾਫ਼ ਕਤਲ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਐੱਫਆਈਆਰ ਵਿੱਚ ਨਾਮਜ਼ਦ ਕੀਤੇ ਗਏ ਹੋਰਨਾਂ ਵਿਅਕਤੀਆਂ ਵਿੱਚ ਸੁਖਬੀਰ ਦੇ ਦੋ ਪੁੱਤਰ ਅਰਸ਼ ਅਤੇ ਸਾਜਨ ਸ਼ਾਮਲ ਹਨ। ਥਾਣਾ ਕੋਤਵਾਲੀ ਦੇ ਐੱਸਐੱਚਓ ਇੰਸਪੈਕਟਰ ਹਰਸੰਦੀਪ ਸਿੰਘ ਨੇ ਕਤਲ ਕੇਸ ਵਿੱਚ ਮਲਕੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ।
Advertisement
Advertisement
Advertisement