ਹੈਰੋਇਨ ਸਣੇ ਇੱਕ ਕਾਬੂ
07:24 AM Jan 06, 2025 IST
ਫਗਵਾੜਾ: ਸਤਨਾਮਪੁਰਾ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕੀਤੀ ਹੈ। ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਲਾਅ ਗੇਟ ਲਾਗਿਓਂ ਨਾਕੇ ਦੌਰਾਨ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਅਸ਼ਵਨੀ ਕੁਮਾਰ ਪੁੱਤਰ ਮਲਕੀਤ ਚੰਦ ਵਾਸੀ ਮਾਧੋਪੁਰ ਵਜੋਂ ਹੋਈ ਹੈ। -ਪੱਤਰ ਪ੍ਰੇਰਕ
Advertisement
Advertisement