ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਟਾਖ਼ਿਆਂ ਦੀ ਨਾਜਾਇਜ਼ ਖੇਪ ਸਮੇਤ ਇਕ ਗ੍ਰਿਫ਼ਤਾਰ

08:03 AM Sep 27, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 26 ਸਤੰਬਰ
ਇਥੋਂ ਦੇ ਪਿੰਡ ਮੀਰਪੁਰ ਕਾਲੋਨੀ ਦੇ ਇਕ ਘਰ ’ਚੋਂ 7 ਪੇਟੀਆਂ ’ਚ ਭਰੇ ਵੱਖ-ਵੱਖ ਤਰ੍ਹਾਂ ਦੇ ਪਟਾਖ਼ੇ ਬਰਾਮਦ ਕੀਤੇ ਹਨ। ਇਸ ਮਾਮਲੇ ’ਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਸਪੀ ਵਿਕਰਾਂਤ ਭੂਸ਼ਣ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਰਾਜਿੰਦਰ ਵਾਸੀ ਮੀਰਪੁਰ ਕਲੋਨੀ, ਸਿਰਸਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਨਾਜਾਇਜ਼ ਪਟਾਖ਼ੇੇ ਸਟੋਰ ਕਰਨ ਦੇ ਮਾਮਲੇ ’ਚ ਨੌਜਵਾਨ ਖ਼ਿਲਾਫ਼ ਥਾਣਾ ਸਦਰ ਸਿਰਸਾ ਵਿੱਚ ਐਕਸਪਲੋਸਿਵ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਦਰ ਥਾਣਾ ਸਿਰਸਾ ਦੇ ਇੰਚਾਰਜ ਸਬ-ਇੰਸਪੈਕਟਰ ਸੰਦੀਪ ਕੁਮਾਰ ਦੀ ਅਗਵਾਈ ਹੇਠ ਇਕ ਪੁਲੀਸ ਟੀਮ ਵਿਸ਼ੇਸ਼ ਚੈਕਿੰਗ ਅਭਿਆਨ ਦੌਰਾਨ ਮੀਰਪੁਰ ਕਲੋਨੀ ਇਲਾਕੇ ’ਚ ਮੌਜੂਦ ਸੀ। ਇਸੇ ਦੌਰਾਨ ਪੁਲੀਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਮੀਰਪੁਰ ਕਲੋਨੀ ਵਿੱਚ ਇੱਕ ਨੌਜਵਾਨ ਨੇ ਆਪਣੇ ਘਰ ਵਿੱਚ ਨਾਜਾਇਜ਼ ਤੌਰ ’ਤੇ ਪਟਾਖ਼ੇ ਸਟੋਰ ਕੀਤੇ ਹੋਏ ਹਨ।

Advertisement

Advertisement