ਹੌਜ਼ਰੀ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਇੱਕ ਮੌਤ
ਗੁਰਿੰਦਰ ਸਿੰਘ
ਲੁਧਿਆਣਾ, 5 ਨਵੰਬਰ
ਇੱਥੇ ਗਊਸ਼ਾਲਾ ਰੋਡ ’ਤੇ ਸਥਤਿ ਇੱਕ ਹੌਜ਼ਰੀ ਦੀ ਫੈਕਟਰੀ ਵਿੱਚ ਦੇਰ ਰਾਤ ਅੱਗ ਲੱਗ ਗਈ। ਇਸ ਘਟਨਾ ਵਿੱਚ ਦਮ ਘੁਟਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਫੈਕਟਰੀ ਦਾ ਮਾਲਕ ਤੇ ਉਸ ਦਾ ਭਰਾ ਝੁਲਸ ਕੇ ਜ਼ਖ਼ਮੀ ਹੋ ਗਏ। ਅੱਗ ਬਜਿਲੀ ਦੀਆਂ ਤਾਰਾਂ ਵਿੱਚ ਸਪਾਰਕਿੰਗ ਹੋਣ ਕਾਰਨ ਲੱਗੀ ਦੱਸੀ ਜਾ ਰਹੀ ਹੈ। ਮੌਕੇ ’ਤੇ ਪਹੁੰਚੀਆਂ ਦਰਜਨ ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।
ਮਿਲੀ ਜਾਣਕਾਰੀ ਮੁਤਾਬਕ ਹਾਦਸੇ ਦੌਰਾਨ ਛੱਤ ’ਤੇ ਦੋ ਕਿਰਾਏਦਾਰ ਅਤੇ ਮਕਾਨ ਮਾਲਕ ਸੌਂ ਰਹੇ ਸਨ ਜਿਹੜੇ ਕਿ ਧੂੰਏਂ ਦੀ ਲਪੇਟ ਵਿੱਚ ਆ ਗਏ। ਉਨ੍ਹਾਂ ਨੂੰ ਸੀਐੱਮਸੀ ਹਸਪਤਾਲ ਲਜਿਾਇਆ ਗਿਆ ਜਿੱਥੇ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਤਿਕ ਦੀ ਪਛਾਣ ਕਿਰਾਏਦਾਰ ਸਬਦਲ ਸਿੰਘ ਨਾਇਕ ਵਜੋਂ ਹੋਈ ਹੈ। ਜ਼ਖ਼ਮੀਆਂ ਵਿੱਚ ਫੈਕਟਰੀ ਦਾ ਮਾਲਕ ਮੋਹਨ ਲਾਲ ਧੀਰੀ ਅਤੇ ਮ੍ਰਤਿਕ ਦਾ ਭਰਾ ਮੰਗਲ ਸਿੰਘ ਸ਼ਾਮਲ ਹਨ। ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਮੋਰਿੰਡਾ ਵਿੱਚ ਕਰੋੜਾਂ ਰੁਪਏ ਦਾ ਕੱਪੜਾ ਸੜਿਆ
ਮੋਰਿੰਡਾ (ਸੰਜੀਵ ਤੇਜਪਾਲ): ਇੱਥੋਂ ਦੇ ਗੁਰਦੁਆਰਾ ਰਾਮਗੜ੍ਹੀਆ ਬਾਜ਼ਾਰ ਵਿੱਚ ਬੀਤੀ ਦੇਰ ਰਾਤ ਇੱਕ ਦੁਕਾਨ ਵਿੱਚ ਸ਼ਾਰਟ-ਸਰਕਟ ਕਾਰਨ ਅੱਗ ਲੱਗ ਗਈ। ਇਸ ਘਟਨਾ ਵਿੱਚ ਲਗਪਗ ਦੋ ਕਰੋੜ ਰੁਪਏ ਦਾ ਕੱਪੜਾ ਅਤੇ ਮਸ਼ੀਨਾਂ ਸੜ ਕੇ ਸੁਆਹ ਹੋ ਗਈਆਂ। ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਨੇ ਲੋਕਾਂ ਦੀ ਮਦਦ ਨਾਲ ਲਗਪਗ ਤਿੰਨ ਘੰਟਿਆਂ ਦੀ ਮੁਸ਼ੱਕਤ ਮਗਰੋਂ ਅੱਗ ’ਤੇ ਕਾਬੂ ਪਾਇਆ। ਹਾਲਾਂਕਿ, ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਨਗਰ ਕੌਂਸਲ ਦੇ ਪ੍ਰਧਾਨ ਤੇ ਹਲਕਾ ਵਿਧਾਇਕ ਵੱਲੋਂ ਘਟਨਾ ਸਥਾਨ ’ਤੇ ਨਾ ਪੁੱਜਣ ਕਾਰਨ ਲੋਕਾਂ ਵਿੱਚ ਰੋਸ ਹੈ। ਮੋਰਿੰਡਾ ਦੇ ਗੁਰਦੁਆਰਾ ਰਾਮਗੜ੍ਹੀਆ ਬਾਜ਼ਾਰ ਵਿੱਚ ਚੰਡੀਗੜ੍ਹ ਟੇਲਰ ਨਾਮ ਦੀ ਕੱਪੜੇ ਦੀ ਦੁਕਾਨ ਹੈ। ਦੁਕਾਨਦਾਰ ਪਰਵੇਜ਼ ਅਨੁਸਾਰ ਦੁਕਾਨ ਦੀ ਉੱਪਰਲੀ ਮੰਜ਼ਿਲ ’ਤੇ ਸਥਤਿ ਵਰਕਸ਼ਾਪ ਵਿੱਚ ਸੁੱਤੇ ਪਏ ਪੰਜ-ਛੇ ਮੁਲਾਜ਼ਮਾਂ ਨੂੰ ਕਾਫ਼ੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢਿਆ ਗਿਆ। ਦੁਕਾਨ ਵਿੱਚ ਲੱਗੀ ਅੱਗ ਦੀਆਂ ਲਪਟਾਂ ਦੂਸਰੀ ਮੰਜ਼ਿਲ ਤੱਕ ਪਹੁੰਚ ਗਈਆਂ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ। ਅੱਗ ’ਤੇ ਕਾਬੂ ਨਾ ਪੈਂਦਾ ਦੇਖ ਕੇ ਸ੍ਰੀ ਚਮਕੌਰ ਸਾਹਿਬ ਅਤੇ ਖਰੜ ਦੇ ਫਾਇਰ ਬ੍ਰਿਗੇਡ ਸਟੇਸ਼ਨਾਂ ਤੋਂ ਵੀ ਫਾਇਰ ਟੈਂਡਰ ਮੰਗਵਾਏ ਗਏ। ਕਾਂਗਰਸ ਆਗੂ ਵਜਿੈ ਕੁਮਾਰ ਟਿੰਕੂ ਨੇ ਪੰਜਾਬ ਸਰਕਾਰ ਤੋਂ ਪੀੜਤ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।