For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ’ਚ ਇੱਕ ਦੀ ਮੌਤ; ਦੂਜਾ ਜ਼ਖ਼ਮੀ

08:00 AM Apr 24, 2024 IST
ਸੜਕ ਹਾਦਸੇ ’ਚ ਇੱਕ ਦੀ ਮੌਤ  ਦੂਜਾ ਜ਼ਖ਼ਮੀ
Advertisement

ਪੱਤਰ ਪ੍ਰੇਰਕ
ਟੋਹਾਣਾ, 23 ਅਪਰੈਲ
ਇਥੋਂ ਦੇ ਪਿੰਡ ਜਮਾਲਪੁਰ ਦੇ ਦੋ ਨੌਜਵਾਨਾਂ ਨੂੰ ਸ਼ਾਮ ਦੀ ਸੈਰ ਕਰ ਦੇ ਸਮੇਂ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਵਾਹਨ ਨੇ ਫੇਟ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਦੀ ਮੌਤ ਹੋ ਗਈ ਅਤੇ ਦੂਜੇ ਨੂੰ ਜ਼ਖ਼ਮੀ ਦੀ ਹਾਲਤ ਵਿੱਚ ਹਿਸਾਰ ਦੇ ਨਿੱਜੀ ਹਸਪਤਾਲ ਰੈਫ਼ਰ ਕੀਤਾ ਗਿਆ ਹੈ। ਸਦਰ ਪੁਲੀਸ ਟੋਹਾਣਾ ਨੇ ਮ੍ਰਿਤਕ ਦੇ ਚਚੇਰੇ ਭਰਾ ਗੁਰਦੇਵ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ। ਹਾਦਸੇ ਵਿੱਚ ਮ੍ਰਿਤਕ ਦੀ ਪਛਾਣ ਅਮਨ (22) ਤੇ ਜ਼ਖ਼ਮੀ ਅਮਨ ਸਿੰਘ (23) ਵਜੋਂ ਹੋਈ ਹੈ। ਹਾਦਸੇ ਤੋਂ ਤੁਰੰਤ ਬਾਅਦ ਦੋਵਾਂ ਨੂੰ ਨਾਗਰਿਕ ਹਸਪਤਾਲ ਟੋਹਾਣਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਅਮਨ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਜ਼ਖ਼ਮੀ ਅਮਨ ਸਿੰਘ ਨੂੰ ਹਿਸਾਰ ਦੇ ਇੱਕ ਨਿੱਜੀ ਹਸਪਤਾਲ ਭੇਜ ਦਿੱਤਾ ਹੈ। ਪੁਲੀਸ ਅਣਪਛਾਤੇ ਵਾਹਨ ਚਾਲਕ ਤੀ ਤਲਾਸ਼ ਕਰ ਰਹੀ ਹੈ।

Advertisement

Advertisement
Author Image

joginder kumar

View all posts

Advertisement
Advertisement
×