For the best experience, open
https://m.punjabitribuneonline.com
on your mobile browser.
Advertisement

ਸੜਕੀ ਹਾਦਸਿਆਂ ਵਿੱਚ ਇੱਕ ਦੀ ਮੌਤ; ਤਿੰਨ ਜ਼ਖ਼ਮੀ

07:38 AM Jun 24, 2024 IST
ਸੜਕੀ ਹਾਦਸਿਆਂ ਵਿੱਚ ਇੱਕ ਦੀ ਮੌਤ  ਤਿੰਨ ਜ਼ਖ਼ਮੀ
ਬਰਨਾਲਾ ਵਿੱਚ ­ਬੱਸ ਦੇ ਹੇਠੋਂ ਮੋਟਰਸਾਈਕਲ ਸਵਾਰ ਨੂੰ ਕੱਢਦੇ ਹੋਏ ਰਾਹਗੀਰ।
Advertisement

ਮਨੋਜ ਸ਼ਰਮਾ
ਬਠਿੰਡਾ, 23 ਜੂਨ
ਬਠਿੰਡਾ ਤੋਂ 20 ਕਿਲੋਮੀਟਰ ਦੂਰ ਪਿੰਡ ਢੇਲਵਾ ਵਿੱਚ ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਹੋ ਗਈ, ਜਿਸ ਦੌਰਾਨ ਮੋਟਰਸਾਈਕਲ ਸਵਾਰ ਲੜਕੀ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਐੱਸ ਬ੍ਰਿਗੇਡ ਹੈਲਪਲਾਈਨ ਟੀਮ ਵਿੱਕੀ ਕੁਮਾਰ ਨੇ ਹਾਦਸੇ ਵਾਲੀ ਥਾਂ ’ਤੇ ਪਹੁੰਚ ਕੇ ਜ਼ਖਮੀਆਂ ਨੂੰ ਨਥਾਣਾ ਦੇ ਹਸਪਤਾਲ ਪਹੁੰਚਾਇਆ। ਮ੍ਰਿਤਕ ਲੜਕੀ ਮੱਖੂ (18) ਪੁੱਤਰੀ ਸਿਕੰਦਰ ਸਿੰਘ ਵਾਸੀ ਢੇਲਵਾ ਦੀ ਲਾਸ਼ ਨੂੰ ਬਠਿੰਡਾ ਦੇ ਹਸਪਤਾਲ ਵਿੱਚ ਲਈ ਪੋਸਟ ਮਾਰਟਮ ਲਈ ਪਹੁੰਚਾਇਆ।
ਬਰਨਾਲਾ (ਰਵਿੰਦਰ ਰਵੀ): ਸਥਾਨਕ ਬਰਨਾਲਾ-ਬਾਜਾਖਾਨਾ ਰੋਡ ਤੇ ਫਲਾਈ ਓਵਰ ਉਤਰਦਿਆਂ ਹੀ ਇੱਕ ਤੇਜ਼ ਰਫਤਾਰ ਆ ਰਹੀ ਔਰਬਿਟ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਐਨੀ ਜ਼ਬਰਦਸਤ ਸੀ ਕਿ ਬੱਸ ਦੇ ਅਗਲੇ ਪਹੀਏ ’ਚ ਮੋਟਰਸਾਈਕਲ ਬੁਰੀ ਤਰ੍ਹਾਂ ਫੱਸ ਗਿਆ ਅਤੇ ਸਵਾਰ ਦੋਵੇਂ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਰਾਹਗੀਰਾਂ ਨੇ ਬੱਸ ਦੇ ਹੇਠੋਂ ਪਹੀਏ ’ਚ ਫਸੇ ਵਿਅਕਤੀਆਂ ਨੂੰ ਕੱਢ ਕੇ ਐਬੂਲੈਂਸ ਰਾਹੀਂ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖਲ ਕਰਵਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਜਗਸੀਰ ਸਿੰਘ ਤੇ ਬੂਟਾ ਸਿੰਘ ਨਿਵਾਸੀ ਕਲਿਆਣ ਜ਼ਿਲ੍ਹਾ ਬਠਿੰਡਾ ਮੋਟਰਸਾਈਕਲ ’ਤੇ ਬਰਨਾਲਾ ਵੱਲ ਨੂੰ ਆ ਰਹੇ ਸਨ ਕਿ ਬਰਨਾਲਾ-ਬਾਜਾਖਾਨਾ ਰੋਡ ’ਤੇ ਇੱਕ ਤੇਜ਼ ਰਫਤਾਰ ਆ ਰਹੀ ਔਰਬਿਟ ਬੱਸ ਨੇ ਮੋਟਰਸਾਈਕਲ ਸਵਾਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਮੋਟਰਸਾਈਕਲ ਸਵਾਰ ਜਗਸੀਰ ਸਿੰਘ ਦੇ ਸਿਰ ਵਿੱਚ ਅਤੇ ਛਾਤੀ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਫਰੀਦਕੋਟ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ, ਜਦਕਿ ਬੂਟਾ ਸਿੰਘ ਦੀ ਦੁਰਘਟਨਾ ’ਚ ਇਕ ਲੱਤ ਟੁੱਟ ਗਈ ਤੇ ਹੋਰ ਵੀ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਦਾ ਸਿਵਲ ਹਸਪਤਾਲ ਬਰਨਾਲਾ ਵਿੱਚ ਇਲਾਜ ਚੱਲ ਰਿਹਾ ਹੈ, ਔਰਬਿਟ ਬੱਸ ਦਾ ਕੰਡਕਟਰ ਅਤੇ ਡਰਾਈਵਰ ਬੱਸ ਨੂੰ ਛੱਡ ਕੇ ਫਰਾਰ ਹੋ ਗਏ। ਪੁਲੀਸ ਨੇ ਬੱਸ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਐੱਸਐੱਚਓ ਇੰਸਪੈਕਟਰ ਬਲਜੀਤ ਸਿੰਘ ਢਿੱਲੋ ਨੇ ਦੱਸਿਆ ਕਿ ਡਰਾਈਵਰ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

ਬੋਲੇਰੋ ਚਾਲਕ ਨੇ ਮੋਟਰਸਾਈਕਲ ਸਵਾਰਾਂ ਨੂੰ ਫੇਟ ਮਾਰੀ

ਕਾਲਾਂਵਾਲੀ (ਪੱਤਰ ਪ੍ਰੇਰਕ): ਇੱਥੋਂ ਦੀ ਆਰਾ ਰੋਡ ’ਤੇ ਅੱਜ ਮਾਰਕੀਟ ਕਮੇਟੀ ਦੇ ਧਰਮਕੰਡੇ ਨੇੜੇ ਬੋਲੇਰੋ ਗੱਡੀ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਜ਼ਖਮੀ ਹੋ ਗਏ। ਉਨ੍ਹਾਂ ਨੂੰ ਸਹਾਰਾ ਕਲੱਬ ਦੀ ਐਂਬੂਲੈਂਸ ਦੀ ਮਦਦ ਨਾਲ ਕਾਲਾਂਵਾਲੀ ਦੇ ਸੀਐੱਚਸੀ ’ਚ ਦਾਖ਼ਲ ਕਰਵਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਸਿਰਸਾ ਰੈਫਰ ਕਰ ਦਿੱਤਾ ਗਿਆ। ਜ਼ਖ਼ਮੀ ਨੌਜਵਾਨਾਂ ਦੀ ਪਛਾਣ ਸੁਖਵਿੰਦਰ ਸਿੰਘ ਪਨਿਹਾਰੀ ਅਤੇ ਪਵਨ ਕੁਮਾਰ ਔਢਾਂ ਵਜੋਂ ਹੋਈ ਹੈ।

Advertisement
Author Image

Advertisement
Advertisement
×