ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇੱਟਾਂ ਦੀ ਭਰੀ ਟਰੈਕਟਰ ਟਰਾਲੀ ਦੀ ਫੇਟ ਵੱਜਣ ਕਾਰਨ ਇੱਕ ਹਲਾਕ; ਦੂਜਾ ਜ਼ਖ਼ਮੀ

08:35 AM Oct 01, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਸਤੰਬਰ
ਥਾਣਾ ਸਦਰ ਦੇ ਇਲਾਕੇ ਨੇੜੇ ਡੀ-ਮਾਰਟ ਪਿੰਡ ਸੰਗੋਵਾਲ ਵਿੱੱਚ ਇੱਕ ਟਰੈਕਟਰ ਟਰਾਲੀ ਦੀ ਮੋਟਰਸਾਈਕਲ ਨਾਲ ਹੋਈ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਪਿੱਛੇ ਬੈਠਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਨੂੰ ਇਲਾਚ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਕਬਾਲ ਸਿੰਘ ਵਾਸੀ ਪਿੰਡ ਸੰਗੋਵਾਲ ਨੇ ਦੱਸਿਆ ਪੁਲੀਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਗੁਰਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਤੇ ਉਸ ਦਾ ਸਾਥੀ ਗੁਰਦੀਪ ਸਿੰਘ ਪੁੱਤਰ ਤਰਸੇਮ ਸਿੰਘ ਮੋਟਰਸਾਈਕਲ ’ਤੇ ਜਾ ਰਹੇ ਸਨ, ਜਦੋਂ ਡੀ-ਮਾਰਟ ਨੇੜੇ ਸੁਖਚੈਨ ਸਿੰਘ ਵਾਸੀ ਪਿੰਡ ਤੁੰਗਾ ਖੇੜੀ ਤੇਜ਼ ਰਫ਼ਤਾਰ ਨਾਲ ਇੱਟਾਂ ਨਾਲ ਭਰੀ ਟਰੈਕਟਰ ਟਰਾਲੀ ਲਿਆ ਰਿਹਾ ਸੀ। ਟਰੈਕਟਰ ਚਾਲਕ ਦੀ ਲਾਪਰਵਾਹੀ ਕਾਰਨ ਮੋਟਰਸਾਈਕਲ ਨੂੰ ਟਰਾਲੀ ਦੀ ਫੇਟ ਵੱਜ ਗਈ, ਜਿਸ ਕਾਰਨ ਦੋਵੇਂ ਸਵਾਰ ਸੜਕ ’ਤੇ ਡਿੱਗ ਪਏ ਅਤੇ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਤੁਰੰਤ ਸੀਐੱਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਗੁਰਦੀਪ ਸਿੰਘ (39) ਪੁੱਤਰ ਪ੍ਰੀਤਮ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਉਸ ਦੇ ਸਾਥੀ ਦਾ ਗੰਭੀਰ ਹਾਲਤ ਵਿੱਚ ਇਲਾਜ ਚੱਲ ਰਿਹਾ ਹੈ। ਥਾਣੇਦਾਰ ਨਵੀਨ ਕੁਮਾਰ ਨੇ ਦੱਸਿਆ ਕਿ ਪੁਲੀਸ ਨੇ ਸੁਖਚੈਨ ਸਿੰਘ ਵਾਸੀ ਪਿੰਡ ਤੁੰਗਾ ਖੇੜੀ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਆਰੰਭ ਦਿੱਤੀ ਹੈ ਅਤੇ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Advertisement

Advertisement