ਸੌ ਗ੍ਰਾਮ ਹੈਰੋਇਨ ਸਮੇਤ ਕਾਬੂ
ਨਿੱਜੀ ਪੱਤਰ ਪ੍ਰੇਰਕ
ਜਲੰਧਰ, 16 ਅਗਸਤ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲੀਸ ਨੇ 100 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਇਤਲਾਹ ਦੇ ਅਧਾਰ ’ਤੇ ਫਲਾਈਓਵਰ ਬਾਬਾ ਬੁੱਢਾ ਜੀ ਨਗਰ, ਜਲੰਧਰ ਨੇੜੇ ਨਾਕਾਬੰਦੀ ਕੀਤੀ ਸੀ। ਪੁਲੀਸ ਪਾਰਟੀ ਨੇ ਇਕ ਸ਼ੱਕੀ ਨੌਜਵਾਨ ਨੂੰ ਉਨ੍ਹਾਂ ਵੱਲ ਆਉਂਦੇ ਦੇਖਿਆ। ਪੁਲੀਸ ਪਾਰਟੀ ਨੇ ਉਕਤ ਨੌਜਵਾਨ ਨੂੰ ਰੋਕ ਕੇ ਉਸਦੀ ਚੈਕਿੰਗ ਕੀਤੀ, ਜਿਸ ਦੌਰਾਨ ਪੁਲੀਸ ਨੇ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਫੜੇ ਗਏ ਮੁਲਜ਼ਮ ਦੀ ਪਛਾਣ ਮੁਨੀਸ਼ ਕੁਮਾਰ ਉਰਫ ਸੋਨੂੰ ਵਾਸੀ ਅਬਾਦਪੁਰਾ ਵੱਜੋਂ ਹੋਈ। ਮੁਲਜ਼ਮ ਥਾਣਾ ਬਸਤੀ ਬਾਵਾ ਖੇਲ ਖਿਲਾਫ ਵੱਖਵੱਖ ਧਾਰਵਾਂ 21-61-85 ਅਧੀਨ ਅਤੇ ਐਨ.ਡੀ.ਪੀ.ਐਸ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਪ੍ਰਾਈਵੇਟ ਤੌਰ ’ਤੇ ਕੰਮ ਕਰਦਾ ਸੀ। ਪੁਲੀਸ ਕਮਿਸ਼ਨਰ ਨੇ ਕਿਹਾ ਕਿ ਪੈਸਿਆਂ ਦੀ ਘਾਟ ਕਾਰਨ ਉਹ ਤਸਕਰੀ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਹੋ ਗਿਆ ਸੀ। ਮੁਲਜ਼ਮ ਵਿਰੁੱਧ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਹਨ। ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਸ਼ਹਿਰ ਵਿੱਚ ਅਪਰਾਧੀਆਂ ਨੂੰ ਨੱਥ ਪਾਉਣ ਲਈ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲੀਸ ਨੇ 1.14 ਲੱਖ ਰੁਪਏ ਦੀ ਚੋਰੀ ਦੇ ਮੁਲਜ਼ਮ ਨੂੰ ਕਾਬੂ ਕਰਕੇ ਇੱਕ ਚੋਰੀ ਦਾ ਮਾਮਲਾ ਸੁਲਝਾ ਲਿਆ ਹੈ। ਸਤੀਸ਼ ਮਲਹੋਤਰਾ ਵਾਸੀ ਸੰਤੋਖਪੁਰਾ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਨੇ ਦਿਲਕੁਸ਼ਾ ਮਾਰਕੀਟ ਵਿੱਚ ਮਲਹੋਤਰਾ ਐਂਟਰਪ੍ਰਾਈਜ਼ ਨਾਮ ਦੀ ਦੁਕਾਨ ਬੰਦ ਕਰ ਕੇ ਗਿਆ। ਉਸਨੇ ਕਿਹਾ ਕਿ ਅਗਲੇ ਦਿਨ ਉਸ ਨੇ ਪਾਇਆ ਕਿ ਇੱਕ ਅਣਪਛਾਤੇ ਵਿਅਕਤੀ ਨੇ ਉਸਦੀ ਦੁਕਾਨ ਦੇ ਅੰਦਰੋਂ 1,14,800 ਰੁਪਏ ਚੋਰੀ ਕਰ ਲਏ ਹਨ।