ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਾਡਵਾ ਤੇ ਪਿਹੋਵਾ ਤੋਂ ਇਕ-ਇਕ ਆਜ਼ਾਦ ਉਮੀਦਵਾਰ ਨੇ ਨਾਮਜ਼ਦਗੀ ਕਾਗਜ਼ ਭਰੇ

08:50 AM Sep 08, 2024 IST
ਲਾਡਵਾ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਦੇ ਹੋਏ ਆਜ਼ਾਦ ਉਮੀਦਵਾਰ ਰਾਮ ਚੰਦਰ। -ਫੋਟੋ: ਸਤਨਾਮ ਸਿੰਘ

ਸ਼ਾਹਬਾਦ ਮਾਰਕੰਡਾ (ਸਤਨਾਮ ਸਿੰਘ)

Advertisement

ਵਧੀਕ ਡਿਪਟੀ ਕਮਿਸ਼ਨਰ ਸੋਨੂੰ ਭੱਟ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ ਨਾਮਜ਼ਦਗੀਆਂ ਦੇ ਤੀਜੇ ਦਿਨ ਲਾਡਵਾ ਤੇ ਪਿਹੋਵਾ ਤੋਂ ਇਕ ਇਕ ਆਜ਼ਾਦ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਭਰੇ। ਲਾਡਵਾ ਹਲਕੇ ਤੋਂ ਆਜ਼ਾਦ ਉਮੀਦਵਾਰ ਰਾਮ ਚੰਦਰ ਵਾਸੀ ਬੜੌਦੀ ਤੇ ਪਿਹੋਵਾ ਤੋਂ ਪਿੰਡ ਇਸਮਾਈਲਾਬਾਦ ਦੇ ਰਹਿਣ ਵਾਲੇ ਰਜਤ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਫਾਰਮ ਆਰਓ ਦਫਤਰ ਵਿੱਚ 12 ਸਤੰਬਰ ਤੱਕ 11 ਤੋਂ 3 ਵਜੇ ਤਕ ਜਮ੍ਹਾਂ ਹੋ ਸਕਦੇ ਹਨ। 8 ਸਤੰਬਰ ਨੂੰ ਛੁੱਟੀ ਹੋਣ ਕਰਕੇ ਨਾਮਜ਼ਦਗੀ ਪਰਚੇ ਨਹੀਂ ਭਰੇ ਜਾ ਸਕਦੇ।

ਜ਼ਿਲ੍ਹਿਆਂ ਵਿੱਚ ਪੁਲੀਸ ਤੇ ਅਰਧ ਸੈਨਿਕ ਬਲ ਤਾਇਨਾਤ

ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੁਲੀਸ ਪੂਰੀ ਤਰ੍ਹਾਂ ਚੌਕਸ ਹੈ। ਜ਼ਿਲ੍ਹਾ ਪੁਲੀਸ ਕਪਤਾਨ ਵਰੁਣ ਸਿੰਗਲਾ ਨੇ ਵਿਧਾਨ ਸਭਾ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਥਾਣਾ ਤੇ ਚੌਕੀਆਂ ਇੰਚਾਰਜਾਂ ਨੂੰ ਦਿਨ ਰਾਤ ਚੌਕਸੀ ਰਖੱਣ ਦੇ ਹੁਕਮ ਜਾਰੀ ਕੀਤੇ। ਜ਼ਿਲ੍ਹਾ ਪੁਲੀਸ ਕਪਤਾਨ ਨੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤਮਈ ,ਨਿਰਪੱਖ ਤੇ ਆਜ਼ਾਦ ਚੋਣ ਪ੍ਰਕਿਰਿਆ ਵਿੱਚ ਪੁਲੀਸ ਦਾ ਸਹਿਯੋਗ ਕਰਨ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪੁਲੀਸ ਤੋਂ ਇਲਾਵਾ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ। ਜ਼ਿਲ੍ਹੇ ਭਰ ਵਿੱਚ ਨਾਕੇ ਲਾ ਕੇ ਚੈਕਿੰਗ ਕੀਤੀ ਜਾ ਰਹੀ ਹੈ।

Advertisement

Advertisement