For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ਕਾਰਨ ਇੱਕ ਜ਼ਖ਼ਮੀ

06:28 AM Oct 10, 2024 IST
ਸੜਕ ਹਾਦਸੇ ਕਾਰਨ ਇੱਕ ਜ਼ਖ਼ਮੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਅਕਤੂਬਰ
ਥਾਣਾ ਮੌਲੀ ਜੱਗਰਾਂ ਅਧੀਨ ਇਲਾਕੇ ਵਿੱਚ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵੱਜਣ ਕਰ ਕੇ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਇਲਾਜ ਲਈ ਸੈਕਟਰ-32 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੀੜਤ ਦੀ ਪਛਾਣ ਕਰਤੀ ਵਜੋਂ ਹੋਈ ਹੈ, ਜੋ ਦਿਹਾੜੀਦਾਰ ਵਜੋਂ ਕੰਮ ਕਰਦਾ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਮੌਲੀ ਜੱਗਰਾਂ ਦੀ ਪੁਲੀਸ ਨੇ ਕੇਸ ਦਰਜ ਕਰ ਦਿੱਤਾ ਹੈ। ਇਹ ਕੇਸ ਸ਼ਿਆਮ ਲਾਲ ਵਾਸੀ ਪੰਚਕੂਲਾ ਦੀ ਸ਼ਿਕਾਇਤ ’ਤੇ ਨਿਖਿਲ ਰਾਣਾ ਵਾਸੀ ਪੰਚਕੂਲਾ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮ ਕਾਰ ਵਿੱਚ ਸਵਾਰ ਹੋ ਕੇ ਜਾ ਰਿਹਾ ਸੀ, ਜਿਸ ਨੇ ਮੋਟਰਸਾਈਕਲ ਵਿੱਚ ਟੱਕਰ ਮਾਰ ਦਿੱਤੀ ਹੈ। ਪੀਸੀਆਰ ਨੇ ਜ਼ਖ਼ਮੀ ਨੂੰ ਹਸਪਤਾਲ ਭਰਤੀ ਕਰਵਾਇਆ ਹੈ। ਥਾਣਾ ਮੌਲੀ ਜੱਗਰਾਂ ਦੀ ਪੁਲੀਸ ਨੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨੂੰ ਜ਼ਮਾਨਤ ’ਤੇ ਛੱਡ ਦਿੱਤਾ।

Advertisement

Advertisement
Advertisement
Author Image

Advertisement