ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸਿਆਂ ਵਿੱਚ ਇੱਕ ਹਲਾਕ ਤੇ ਇਕ ਜ਼ਖ਼ਮੀ

06:59 AM Oct 20, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਅਕਤੂਬਰ
ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ ’ਤੇ ਵਾਪਰੇ ਦੋ ਸੜਕ ਹਾਦਸਿਆਂ ਵਿੱਚ ਇਕ ਮੁਟਿਆਰ ਦੀ ਮੌਤ ਹੋ ਗਈ ਜਦੋਂਕਿ ਇਕ ਜਣਾ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਚੰਡੀਗੜ੍ਹ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਹਿਲੀ ਘਟਨਾ ਸੈਕਟਰ-53 ਵਿੱਚ ਵਾਪਰੀ ਜਿੱਥੇ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਪੈਦਲ ਜਾ ਰਹੀ ਮੁਟਿਆਰ ਦੀ ਮੌਤ ਹੋ ਗਈ ਹੈ। ਇਸ ਬਾਰੇ ਸੈਕਟਰ-54 ਵਿੱਚ ਰਹਿਣ ਵਾਲੀ ਮ੍ਰਿਤਕ ਦੀ ਭੈਣ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ। ਸ਼ਿਕਾਇਤਕਰਤਾ ਅਨੁਸਾਰ ਉਸ ਦੀ ਭੈਣ ਸੜਕ ਤੋਂ ਲੰਘ ਰਹੀ ਸੀ ਤਾਂ ਤੇਜ਼ ਰਫ਼ਤਾਰ ਕਾਰ ਚਾਲਕ ਉਸ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ ਹੈ। ਘਟਨਾ ਤੋਂ ਤੁਰੰਤ ਬਾਅਦ ਉਸ ਨੂੰ ਫੇਜ਼-6 ਮੁਹਾਲੀ ਦੇ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ ਹੈ। ਥਾਣਾ ਸੈਕਟਰ-36 ਦੀ ਪੁਲੀਸ ਨੇ ਅਣਪਛਾਤੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਦੂਜੀ ਘਟਨਾ ਕਲੋਨੀ ਨੰਬਰ-4 ਦੇ ਲਾਈਟ ਪੁਆਇੰਟ ’ਤੇ ਵਾਪਰੀ ਹੈ। ਇੱਥੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵੱਜਣ ਕਰ ਕੇ ਐਕਟਿਵਾ ਸਵਾਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੀੜਤ ਦੀ ਪਛਾਣ ਸੋਨੂੰ ਵਾਸੀ ਪਾਣੀਪਤ ਵਜੋਂ ਹੋਈ ਹੈ। ਪੀੜਤ ਨੇ ਪੁਲੀਸ ਨੂੰ ਕਿਹਾ ਕਿ ਉਹ ਐਕਟਿਵਾ ’ਤੇ ਜਾ ਰਿਹਾ ਸੀ ਤਾਂ ਤੇਜ਼ ਰਫ਼ਤਾਰ ਕਾਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਹੈ। ਇਸ ਦੌਰਾਨ ਉਸ ਦੇ ਸੱਟਾਂ ਵੱਜੀਆਂ। ਥਾਣਾ ਸਨਅਤੀ ਏਰੀਆ ਦੀ ਪੁਲੀਸ ਨੇ ਕਾਰ ਚਾਲਕ ਰਵਨੀਸ਼ ਕੁਮਾਰ ਸੈਣੀ ਵਾਸੀ ਲੁਧਿਆਣਾ ਵਿਰੁੱਧ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਬਾਅਦ ਵਿੱਚ ਮੁਲਜ਼ਮ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ।

Advertisement

Advertisement