ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਰਾਂ ਦੀ ਟੱਕਰ ਕਾਰਨ ਇਕ ਹਲਾਕ

08:31 AM Aug 07, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਅਗਸਤ
ਇੱਥੋਂ ਦੇ ਸੈਕਟਰ-10 ਵਿੱਚ ਤੇਜ਼ ਰਫ਼ਤਾਰ ਦੋ ਗੱਡੀਆਂ ਦੀ ਲਪੇਟ ਵਿੱਚ ਆਉਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-3 ਦੀ ਪੁਲੀਸ ਨੇ ਜਗਦੀਪ ਸਿੰਘ ਵਾਸੀ ਮੁਹਾਲੀ ਤੇ ਅਰਨਵ ਬਾਹਰੀ ਵਾਸੀ ਸੈਕਟਰ-15 ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਵੇਂ ਮੁਲਜ਼ਮਾਂ ਨੇ ਆਪਣੀਆਂ ਕਾਰਾਂ ਨਾਲ ਸੈਕਟਰ-10 ਵਿੱਚ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸੈਕਟਰ-16 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮੋਟਰਸਾਈਕਲ ਸਵਾਰ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਥਾਣਾ ਸੈਕਟਰ-3 ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement