ਵਾਹਨ ਦੀ ਫੇਟ ਵੱਜਣ ਕਾਰਨ ਇਕ ਹਲਾਕ
05:32 AM Nov 18, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਨਵੰਬਰ
ਇੱਥੋਂ ਦੇ ਮਿਲਕ ਕਲੋਨੀ, ਧਨਾਸ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਹਰਦੀਪ ਕੁਮਾਰ ਵਾਸੀ ਸੈਕਟਰ-38 ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸਾਰੰਗਪੁਰ ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਮ੍ਰਿਤਕ ਦੇ ਚਾਚਾ ਭੂਸ਼ਨ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਦਾ ਭਤੀਜਾ ਮਿਲਕ ਕਲੋਨੀ ਧਨਾਸ ਕੋਲੋਂ ਲੰਘ ਰਿਹਾ ਸੀ ਤਾਂ ਇਕ ਤੇਜ਼ ਰਫ਼ਤਾਰ ਵਾਹਨ ਚਾਲਕ ਉਸ ਵਿੱਚ ਟੱਕਰ ਮਾਰ ਕੇ ਫ਼ਰਾਰ ਹੋ ਗਿਆ ਹੈ। ਇਸ ਦੌਰਾਨ ਹਰਦੀਪ ਕੁਮਾਰ ਨੂੰ ਜ਼ਖ਼ਮੀ ਹਾਲਤ ਵਿੱਚ ਸੈਕਟਰ-16 ਦੇ ਹਸਪਤਾਲ ’ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਥਾਣਾ ਸਾਰੰਗਪੁਰ ਦੀ ਪੁਲੀਸ ਨੇ ਅਣਪਛਾਤਿਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement