For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ’ਚ ਇੱਕ ਹਲਾਕ, ਚਾਰ ਜ਼ਖ਼ਮੀ

06:34 AM May 06, 2024 IST
ਸੜਕ ਹਾਦਸੇ ’ਚ ਇੱਕ ਹਲਾਕ  ਚਾਰ ਜ਼ਖ਼ਮੀ
Advertisement

ਪੱਤਰ ਪ੍ਰੇਰਕ
ਘਨੌਲੀ, 5 ਮਈ
ਇੱਥੇ ਨੰਗਲ ਮਾਰਗ ’ਤੇ ਪਿੰਡ ਅਲੀਪੁਰ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਕਾਰ ਸੜਕ ਕਿਨਾਰੇ ਖੜ੍ਹੇ ਟਰਾਲੇ ਦੇ ਪਿੱਛੇ ਟਕਰਾ ਗਈ। ਇਸ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਤੇ ਚਾਰ ਜ਼ਖ਼ਮੀ ਹੋ ਗਏ। ਪੁਲੀਸ ਚੌਕੀ ਘਨੌਲੀ ਦੇ ਇੰਚਾਰਜ ਕਮਲ ਕਿਸ਼ੋਰ ਨੇ ਦੱਸਿਆ ਕਿ ਪਿੰਡ ਸਾਗਰਾਂ ਦੇ ਨੌਜਵਾਨ ਗੁਰਪਿੰਦਰ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ, ਉਸ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਜਲ ਪ੍ਰਵਾਹ ਕਰਨ ਲਈ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਤਿੰਨ ਕਾਰਾਂ ’ਚ ਜਾ ਰਹੇ ਸਨ। ਉਹ ਜਦੋਂ ਪਿੰਡ ਅਲੀਪੁਰ ਨੇੜੇ ਪੁੱਜੇ ਤਾਂ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਟਰਾਲੇ ਪਿੱਛੇ ਟਕਰਾ ਗਈ। ਇਸ ਕਾਰਨ ਮ੍ਰਿਤਕ ਦੀ ਮਾਸੀ ਜਸਵੀਰ ਕੌਰ ਸਣੇ 5 ਜਣੇ ਜ਼ਖ਼ਮੀ ਹੋ ਗਏ। ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਰੂਪਨਗਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜਸਵੀਰ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ।

Advertisement

Advertisement
Author Image

Advertisement
Advertisement
×