ਸੜਕ ਹਾਦਸੇ ’ਚ ਇਕ ਹਲਾਕ; ਚਾਰ ਜ਼ਖ਼ਮੀ
07:05 AM Jan 14, 2025 IST
Advertisement
ਪੱਤਰ ਪ੍ਰੇਰਕ
ਬਠਿੰਡਾ, 13 ਜਨਵਰੀ
ਪਿੰਡ ਬਾਦਲ ਵਿਚ ਸੁਖਬੀਰ ਸਿੰਘ ਬਾਦਲ ਦੀ ਧੀ ਦੇ ਵਿਆਹ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਚੱਕ ਪੱਖੀ ਫਾਜ਼ਿਲਕਾ ਤੋਂ ਬਾਦਲ ਆ ਰਹੀ ਕਾਰ ਹਾਦਸਾਗ੍ਰਸਤ ਹੋ ਗਈ ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਚਾਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਫੋਰਡ ਇੰਡੈਵਰ ਉਸ ਵੇਲੇ ਹਾਦਸੇ ਦਾ ਸ਼ਿਕਾਰ ਹੋ ਗਈ ਜਦੋਂ ਸੜਕ ’ਤੇ ਅਚਾਨਕ ਸਾਹਮਣੇ ਮੋਟਰਸਾਈਕਲ ਆ ਗਿਆ ਤੇ ਇਸ ਦੇ ਸਵਾਰ ਨੂੰ ਬਚਾਉਂਦਿਆਂ ਕਾਰ ਪਲਟ ਗਈ। ਇਸ ਕਾਰ ਵਿੱਚ ਪੰਜ ਲੋਕ ਸਵਾਰ ਸਨ। ਇਸ ਹਾਦਸੇ ਕਾਰਨ ਸੁਖਦੇਵ ਸਿੰਘ ਦੀ ਮੌਤ ਹੋ ਗਈ ਜਦੋਂਕਿ ਹਰਪ੍ਰੀਤ ਸਿੰਘ, ਲਖਵਿੰਦਰ ਸਿੰਘ, ਗੁਰਪਾਲ ਸਿੰਘ ਅਤੇ ਅਵਤਾਰ ਸਿੰਘ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਮਿਲਣ ਲਈ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੁੱਜੇ।
Advertisement
Advertisement
Advertisement