For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ਵਿੱਚ ਇਕ ਹਲਾਕ; ਚਾਰ ਜ਼ਖ਼ਮੀ

10:42 PM Jun 29, 2023 IST
ਸੜਕ ਹਾਦਸੇ ਵਿੱਚ ਇਕ ਹਲਾਕ  ਚਾਰ ਜ਼ਖ਼ਮੀ
Advertisement

ਨਿੱਜੀ ਪੱਤਰ ਪ੍ਰੇਰਕ

Advertisement

ਘਨੌਰ, 23 ਜੂਨ

ਪਟਿਆਲਾ-ਰਾਜਪੁਰਾ ਰੋਡ ਨੇੜੇ ਮੁਕਤ ਪਬਲਿਕ ਸਕੂਲ ਕੋਲ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂਕਿ ਚਾਰ ਹੋਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਨੇੜਲੇ ਹਸਪਤਾਲਾਂ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਸਤਨਾਮ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਅਜਰਾਵਰ ਥਾਣਾ ਖੇੜੀ ਗੰਡਿਆਂ ਨੇ ਪੁਲੀਸ ਕੋਲ ਰਿਪੋਰਟ ਦਰਜ ਕਰਵਾਈ ਹੈ ਕਿ ਉਸ ਦਾ ਭਰਾ ਮਨਦੀਪ ਸਿੰਘ ਆਪਣੇ ਦੋਸਤ ਗੁਰਬੀਰ ਸਿੰਘ, ਅਮਨਦੀਪ ਸਿੰਘ, ਕਰਨ ਅਤੇ ਹਰਮੀਤ ਸਿੰਘ ਨਾਲ ਕਾਰ ਨੰਬਰ ਪੀਬੀ-11-ਸੀਯੂ-4568 ਰਾਹੀਂ ਜਾ ਰਿਹਾ ਸੀ, ਜਦੋਂ ਉਨ੍ਹਾਂ ਦੀ ਕਾਰ ਪਟਿਆਲਾ-ਰਾਜਪੁਰਾ ਰੋਡ ਨਜ਼ਦੀਕ ਮੁਕਤ ਪਬਲਿਕ ਸਕੂਲ ਕੋਲ ਪਹੁੰਚੀ ਤਾਂ ਕਿਸੇ ਅਣਪਛਾਤੇ ਡਰਾਈਵਰ ਨੇ ਆਪਣੀ ਤੇਜ਼ ਰਫ਼ਤਾਰ ਕਾਰ ਉਨ੍ਹਾਂ ਦੀ ਕਾਰ ਵਿਚ ਮਾਰੀ, ਜਿਸ ਕਾਰਨ ਕਾਰ ਦਰੱਖਤ ਵਿਚ ਵੱਜ ਕੇ ਖਤਾਨਾਂ ਵਿਚ ਪਲਟ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਉਸ ਦੇ ਭਰਾ ਮਨਦੀਪ ਸਿੰਘ ਦੀ ਮੌਤ ਹੋ ਗਈ ਹੈ, ਜਦੋਂਕਿ ਬਾਕੀ ਗੰਭੀਰ ਜ਼ਖ਼ਮੀ ਹੋ ਗਏ ਹਨ। ਪੁਲੀਸ ਨੇ ਸਤਨਾਮ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਆਈਪੀਸੀ ਦੀਆਂ ਧਾਰਾਵਾਂ 279, 304 ਏ, 337, 338, 427 ਤਹਿਤ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

Advertisement
Tags :
Advertisement
Advertisement
×