For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ’ਚ ਇੱਕ ਹਲਾਕ; ਸਾਥੀ ਗੰਭੀਰ ਜ਼ਖ਼ਮੀ

06:56 AM Aug 07, 2023 IST
ਸੜਕ ਹਾਦਸੇ ’ਚ ਇੱਕ ਹਲਾਕ  ਸਾਥੀ ਗੰਭੀਰ ਜ਼ਖ਼ਮੀ
Advertisement

ਪੱਤਰ ਪ੍ਰੇਰਕ
ਸ੍ਰੀ ਫ਼ਤਹਿਗੜ੍ਹ ਸਾਹਿਬ, 6 ਅਗਸਤ
ਸਰਹਿੰਦ-ਰਾਜਪੁਰਾ ਜਰਨੈਲੀ ਸੜਕ ’ਤੇ ਵਾਪਰੇ ਸੜਕ ਹਾਦਸੇ ’ਚ ਇੱਥ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਸਹਾਇਕ ਥਾਣੇਦਾਰ ਪ੍ਰਿਥਵੀਰਾਜ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਵਾਸੀ ਪਿੰਡ ਰਵਾਲੇ ਜ਼ਿਲ੍ਹਾ ਅੰਬਾਲਾ ਅਤੇ ਅੰਕਿਤ ਵਾਸੀ ਪਿੰਡ ਰਾਮਪੁਰ ਜ਼ਿਲ੍ਹਾ ਕੁਰੂਕਸ਼ੇਤਰ ਦੀ ਗੱਡੀ ਜੀਟੀ ਰੋਡ ’ਤੇ ਪਿੰਡ ਪਤਾਰਸੀ ਖੁਰਦ ਕੋਲ ਖਰਾਬ ਹੋ ਗਈ। ਜਦੋਂ ਉਹ ਗੱਡੀ ਦੀ ਮੁਰੰਮਤ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਸਰਹਿੰਦ ਵੱਲੋਂ ਆ ਰਹੇ ਤੇਜ਼ ਰਫ਼ਤਾਰ ਅਣਪਛਾਤੇ ਟਰੱਕ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਅੰਕਿਤ ਦੀ ਮੌਤ ਹੋ ਗਈ ਤੇ ਲਖਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜੋ ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਥਾਣਾ ਮੂਲੇਪੁਰ ਦੀ ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

Advertisement

ਹਾਦਸੇ ’ਚ ਨੌਜਵਾਨ ਦੀ ਮੌਤ

ਘਨੌਲੀ (ਪੱਤਰ ਪ੍ਰੇਰਕ): ਬੀਤੀ ਰਾਤ ਘਨੌਲੀ ਨੇੜੇ ਕੌਮੀ ਮਾਰਗ ’ਤੇ ਵਾਪਰੇ ਸੜਕ ਹਾਦਸੇ ਦੌਰਾਨ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਤੇ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਚੌਕੀ ਇੰਚਾਰਜ ਸਮਰਜੀਤ ਸਿੰਘ ਨੇ ਦੱਸਿਆ ਕਿ ਯਾਦਵਿੰਦਰ ਸਿੰਘ ਪੁੱਤਰ ਮਦਨ ਮੋਹਨ ਵਾਸੀ ਜਮਾਲਪੁਰ (ਅੰਮ੍ਰਿਤਸਰ) ਆਪਣੇ ਇੱਕ ਹੋਰ ਸਾਥੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਵਾਪਸ ਪਰਤ ਰਹੇ ਸਨ। ਜਦੋਂ ਉਹ ਘਨੌਲੀ ਬੱਸ ਸਟੈਂਡ ਨੇੜੇ ਪੁੱਜੇ ਤਾਂ ਕਿਸੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਦੋਵੇਂ ਵਿਅਕਤੀ ਜ਼ਖ਼ਮੀ ਹੋ ਗਏ। ਜਦੋਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਤਾਂ ਡਾਕਟਰਾਂ ਨੇ ਯਾਦਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਉਸ ਦੇ ਸਾਥੀ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

Advertisement
Author Image

Advertisement
Advertisement
×