For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ਵਿੱਚ ਇੱਕ ਹਲਾਕ

08:45 AM Aug 04, 2023 IST
ਸੜਕ ਹਾਦਸੇ ਵਿੱਚ ਇੱਕ ਹਲਾਕ
Advertisement

ਪੱਤਰ ਪ੍ਰੇਰਕ
ਲਾਲੜੂ, 3 ਅਗਸਤ
ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਲਾਲੜੂ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿੱਚ ਆਉਣ ਕਾਰਨ 52 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਸ਼ਲਿੰਦਰ ਕੁਮਾਰ ਨੇ ਦੱਸਿਆ ਕਿ ਕਰਮ ਸਿੰਘ (52) ਤੇ ਉਸ ਦਾ ਲੜਕਾ ਦਲੇਰ ਸਿੰਘ ਵਾਸੀ ਸਿਤਾਰਪੁਰ ਨੇੜੇ ਲਾਲੜੂ ਆਪੋ-ਆਪਣੇ ਸਾਈਕਲਾਂ ’ਤੇ ਪਿੰਡ ਤੋਂ ਲਾਲੜੂ ਮੰਡੀ ਵੱਲ ਆ ਰਹੇ ਸਨ। ਇਸੇ ਦੌਰਾਨ ਸਵੇਰੇ ਕਰੀਬ 5.45 ਵਜੇ ਚੰਡੀਗੜ੍ਹ ਵਾਲੇ ਪਾਸੇ ਤੋਂ ਇੱਕ ਲਾਪ੍ਰਵਾਹੀ ਤੇ ਤੇਜ਼ ਰਫ਼ਤਾਰ ਨਾਲ ਆ ਰਹੀ ਕਾਰ ਨੇ ਕਰਮ ਸਿੰਘ ਦੇ ਸਾਈਕਲ ਵਿੱਚ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਡੇਰਾਬਸੀ ਲਿਜਾਇਆ ਗਿਆ ਹੈ, ਜਿੱਥੇ ਉਸ ਦੀ ਮੌਤ ਹੋ ਗਈ। ਪੁਲੀਸ ਨੇ ਕਾਰ ਚਾਲਕ ਦਿਲਬਾਗ ਸਿੰਘ ਖਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement
Author Image

joginder kumar

View all posts

Advertisement
Advertisement
×