ਹਾਦਸੇ ’ਚ ਇੱਕ ਹਲਾਕ; ਦੋ ਜ਼ਖ਼ਮੀ
06:42 AM Oct 16, 2024 IST
Advertisement
ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 15 ਅਕਤੂਬਰ
ਇੱਥੋਂ ਦੇ ਫੇਜ਼-10 ਵਿਚਲੇ ਸਿਲਵੀ ਪਾਰਕ ਸਾਹਮਣੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਸਾਈਕਲ ਸਵਾਰ ਦੀ ਮੌਤ ਹੋ ਗਈ ਜਦੋਂਕਿ ਔਰਤ ਸਣੇ ਦੋ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਅਸ਼ਰਫ਼ੀ ਗੁਪਤਾ ਵਾਸੀ ਪਿੰਡ ਕਜਹੇੜੀ (ਚੰਡੀਗੜ੍ਹ) ਵਜੋਂ ਹੋਈ ਹੈ ਜਦੋਂਕਿ ਉਦੈ ਭਾਨ ਅਤੇ ਉਸ ਦੀ ਪਤਨੀ ਸਰਵੇਸ਼ ਕੁਮਾਰੀ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਲੋਕਾਂ ਨੇ ਦੱਸਿਆ ਕਿ ਤੇਜ਼ ਰਫ਼ਤਾਰ ਕਾਰ ਚਾਲਕ ਹਾਦਸੇ ਮਗਰੋਂ ਫ਼ਰਾਰ ਹੋ ਗਿਆ। ਫੇਜ਼-11 ਥਾਣਾ ਦੇ ਐੱਸਐੱਚਓ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਮੈਡੀਕਲ ਰਿਪੋਰਟ ਮਿਲਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।
Advertisement
Advertisement
Advertisement