ਤੜਕਸਾਰ ਵਾਪਰੇ ਸੜਕ ਹਾਦਸੇ ਵਿਚ ਇਕ ਦੀ ਮੌਤ
01:48 PM May 20, 2025 IST
Advertisement
ਪੱਤਰ ਪ੍ਰੇਰਕ
ਬਠਿੰਡਾ, 20 ਮਈ
Advertisement
ਸੋਮਵਾਰ ਸਵੇਰੇ ਲਗਭਗ 3:50 ਵਜੇ ਹਨੂੰਮਾਨ ਚੌਂਕ ਨੇੜੇ ਇਕ ਸੜਕ ਹਾਦਸਾ ਵਾਪਰਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਕ ਮੋਟਰਸਾਈਕਲ ਸਵਾਰ ਸਵੇਰ ਸਮੇਂ ਦਰਖ਼ਤ ਨਾਲ ਟਕਰਾ ਗਿਆ ਅਤੇ ਟੱਕਰ ਐਨੀ ਜ਼ੋਰਦਾਰ ਸੀ ਕਿ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।
ਸੂਚਨਾ ਮਿਲਣ ’ਤੇ ਸਮਾਜਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਬਠਿੰਡਾ ਦੇ ਵਲੰਟੀਅਰ ਸੁਮਿਤ ਮਹੇਸ਼ਵਰੀ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਜ਼ਖਮੀ ਨੂੰ ਤੁਰੰਤ ਸਿਵਲ ਹਸਪਤਾਲ ਭੇਜਿਆ ਗਿਆ। ਪਰ ਵਿਅਕਤੀ ਦੀ ਗੰਭੀਰ ਹਾਲਤ ਦੇ ਕਾਰਨ ਉਸਨੂੰ ਤੁਰੰਤ ਏਮਜ਼ ਹਸਪਤਾਲ ਰੈਫਰ ਕਰ ਦਿੱਤਾ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕੋਲੋਂ ਕੋਈ ਵੀ ਦਸਤਾਵੇਜ਼ ਨਾ ਮਿਲਣ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement
Advertisement