For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ਵਿੱਚ ਇੱਕ ਹਲਾਕ, ਕੇਸ ਦਰਜ

10:59 AM Oct 26, 2024 IST
ਸੜਕ ਹਾਦਸੇ ਵਿੱਚ ਇੱਕ ਹਲਾਕ  ਕੇਸ ਦਰਜ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 25 ਅਕਤੂਬਰ
ਥਾਣਾ ਡੇਹਲੋਂ ਦੇ ਇਲਾਕੇ ਪੋਹੀੜ ਬਾਈਪਾਸ ਕੋਲ ਇੱਕ ਕਾਰ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।‌‌ ਇਸ ਸਬੰਧੀ ਪਿੰਡ ਪੋਹੀੜ ਵਾਸੀ ਮਨਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਰਾਜਪਾਲ ਸਿੰਘ ਆਪਣੇ ਮੋਟਰਸਾਈਕਲ ’ਤੇ ਪਿੰਡ ਆ ਰਿਹਾ ਸੀ ਜਦੋਂ ਮਲੇਰਕੋਟਲਾ ਵੱਲੋਂ ਆ ਰਹੀ ਤੇਜ਼ ਰਫ਼ਤਾਰ ਕਾਰ ਦੇ ਚਾਲਕ ਅਕਾਸ਼ਦੀਪ ਸਿੰਘ ਨੇ ਉਸ ਨੂੰ ਫੇਟ ਮਾਰ ਦਿੱਤੀ ਤੇ ਖ਼ੁਦ ਮੌਕੇ ਤੋਂ ਫ਼ਰਾਰ ਹੋ ਗਿਆ। ਟੱਕਰ ਦੌਰਾਨ ਰਾਜਪਾਲ ਸਿੰਘ ਸਖ਼ਤ ਜ਼ਖ਼ਮੀ ਹੋ ਗਿਆ ਤੇ ਹਸਪਤਾਲ ਲਿਜਾਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਥਾਣੇਦਾਰ ਸੁਲੱਖਣ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕਾਰ ਚਾਲਕ ਅਕਾਸ਼ਦੀਪ ਸਿੰਘ ਵਾਸੀ ਪਿੰਡ ਨੱਥੂ ਮਾਜਰਾ ਅਹਿਮਦਗੜ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੋਸਟਮਾਰਟਮ ਮਗਰੋਂ ਕਾਰ ਵਾਰਸਾਂ ਹਵਾਲੇ ਕਰ ਦਿੱਤੀ ਹੈ।

Advertisement

Advertisement
Advertisement
Author Image

joginder kumar

View all posts

Advertisement