ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੋ ਵਾਹਨਾਂ ਦੀ ਟੱਕਰ ’ਚ ਇੱਕ ਹਲਾਕ; ਤਿੰਨ ਔਰਤਾਂ ਜ਼ਖ਼ਮੀ

10:47 AM Jul 09, 2023 IST

ਸ਼ਾਹਕੋਟ (ਪੱਤਰ ਪ੍ਰੇਰਕ): ਕੌਮੀ ਮਾਰਗ ’ਤੇ ਦੋ ਵਾਹਨਾਂ ਦੀ ਹੋਈ ਆਪਸੀ ਟੱਕਰ ’ਚ ਕਾਰ ਸਵਾਰ ਇਕ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ, ਜਦੋਂਕਿ ਕਾਰ ਵਿਚ ਸਵਾਰ 3 ਔਰਤਾਂ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈਆਂ। ਜ਼ਖ਼ਮੀਆਂ ਨੂੰ ਇਸ ਸਮੇਂ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਮਲਸੀਆਂ ਵੱਲ ਆ ਰਹੀ ਅਲਟੋ ਕਾਰ ਤੇ ਮਲਸੀਆਂ ਤੋਂ ਨਕੋਦਰ ਵੱਲ ਜਾ ਰਹੀ ਟਾਟਾ ਯੋਧਾ ਦੀ ਬਿੱਲੀ ਚਾਹਰਮੀ ਦੇ ਬੱਸ ਅੱਡੇ ਕੋਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਡਰਾਈਵਰ ਹਰਮਨ ਵਿਜੈ ਸਿੰਘ ਪੁੱਤਰ ਨਿਰਵੈਰ ਸਿੰਘ ਵਾਸੀ ਤਰਫ ਹਾਜੀ (ਕਪੂਰਥਲਾ) ਦੀ ਮੌਕੇ ’ਤੇ ਹੀ ਮੌਤ ਹੋ ਗਈ। ਕਾਰ ਵਿਚ ਸਵਾਰ ਅਵਨੀਤ ਕੌਰ ਪੁੱਤਰੀ ਨਿਰਵੈਰ ਸਿੰਘ, ਨਰਿੰਦਰ ਕੌਰ ਪਤਨੀ ਨਿਰਮਲ ਸਿੰਘ, ਜਸਪ੍ਰੀਤ ਕੌਰ ਪੁੱਤਰੀ ਜਗਜੀਤ ਸਿੰਘ ਵਾਸੀ ਸ਼ੇਰਪੁਰ ਕਪੂਰਥਲਾ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈਆਂ। ਟਾਟਾ ਗੱਡੀ ਦੇ ਡਰਾਈਵਰ ਕਸ਼ਮੀਰ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਹੈ।

Advertisement

Advertisement
Tags :
ਔਰਤਾਂਹਲਾਕਜ਼ਖ਼ਮੀਟੱਕਰਤਿੰਨਵਾਹਨਾਂ
Advertisement