ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੱਖ ਵੱਖ ਹਾਦਸਿਆਂ ਵਿੱਚ ਇੱਕ ਹਲਾਕ; ਦੂਜਾ ਜ਼ਖ਼ਮੀ

10:29 AM Nov 23, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਨਵੰਬਰ
ਵੱਖ ਵੱਖ ਥਾਵਾਂ ’ਤੇ ਵਾਪਰੇ ਸੜਕ ਹਾਦਸਿਆਂ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ ਹੈ। ਥਾਣਾ ਫੋਕਲ ਪੁਆਇੰਟ ਦੀ ਪੁਲੀਸ ਨੂੰ ਪਿੰਡ ਜੰਡਿਆਲੀ ਵਾਸੀ ਚੰਦਰਮਾਨ ਨੇ ਦੱਸਿਆ ਕਿ ਉਸ ਦਾ ਭਤੀਜਾ ਧੀਰਜ ਰਾਜਵਰ ਘਰ ਆ ਰਿਹਾ ਸੀ ਤਾਂ ਜੰਡਿਆਲੀ ਚੌਕ ਲੱਕੀ ਢਾਬਾ ਸਾਹਮਣੇ ਸੜਕ ਪਾਰ ਕਰਨ ਲੱਗਿਆਂ ਕੁਹਾੜਾ ਵੱਲੋਂ ਤੇਜ਼ ਰਫ਼ਤਾਰ ਨਾਲ ਆ ਰਹੇ ਕਾਰ ਸਵਾਰ ਹਰਪਾਲ ਸਿੰਘ ਨੇ ਉਸ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਉਹ ਹੇਠਾਂ ਡਿੱਗ ਗਿਆ ਤੇ ਗੱਡੀ ਦੇ ਪਿਛਲੇ ਟਾਇਰ ਦੇ ਹੇਠਾਂ ਆ ਗਿਆ। ਹਰਪਾਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ਤੇ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।ਇੱਕ ਹੋਰ ਮਾਮਲੇ ਵਿੱਚ ਥਾਣਾ ਸਦਰ ਦੀ ਪੁਲੀਸ ਨੂੰ ਬਲਦੇਵ ਸਿੰਘ ਵਾਸੀ ਪੱਖੋਵਾਲ ਰੋਡ ਨੇ ਦੱਸਿਆ ਕਿ ਉਹ ਆਪਣੇ ਐਕਟਿਵਾ ’ਤੇ ਜਾ ਰਿਹਾ ਸੀ ਤਾਂ ਪੱਖੋਵਾਲ ਰੋਡ ਪਿੰਡ ਦਾਦ ਕੋਲ ਅਣਪਛਾਤੇ ਵਿਅਕਤੀ ਨੇ ਆਪਣੇ ਤੇਜ਼ ਰਫ਼ਤਾਰ ਵਾਹਨ ਨਾਲ ਉਸ ਨੂੰ ਫੇਟ ਮਾਰ ਦਿੱਤੀ ਤੇ ਉਹ ਹੇਠਾਂ ਡਿੱਗ ਕੇ ਜ਼ਖ਼ਮੀ ਹੋ ਗਿਆ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਸਦਰ ਦੀ ਪੁਲੀਸ ਨੂੰ ਅਰਬਨ ਅਸਟੇਟ ਦੁੱਗਰੀ ਵਾਸੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਇਨੋਵਾ ਕਾਰ ਵਿੱਚ ਘਰ ਜਾ ਰਿਹਾ ਸੀ ਤਾਂ ਗਿੱਲ ਨਹਿਰ ਗੁਰੂ ਨਾਨਕ ਕਲੋਨੀ ਕੋਲ ਦੀਪਕ ਬਾਂਸਲ ਵਾਸੀ ਭਾਈ ਰਣਧੀਰ ਸਿੰਘ ਨਗਰ ਨੇ ਆਪਣੀ ਗੱਡੀ ਉਸ ਦੀ ਗੱਡੀ ਦੇ ਪਿੱਛੇ ਮਾਰੀ ਜਿਸ ਨਾਲ ਉਸ ਦੀ ਗੱਡੀ ਦਾ ਕਾਫ਼ੀ ਨੁਕਸਾਨ ਹੋਇਆ ਹੈ।

Advertisement

Advertisement