For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ਵਿੱਚ ਇਕ ਹਲਾਕ, ਇੱਕ ਜ਼ਖ਼ਮੀ

07:59 AM Feb 06, 2024 IST
ਸੜਕ ਹਾਦਸੇ ਵਿੱਚ ਇਕ ਹਲਾਕ  ਇੱਕ ਜ਼ਖ਼ਮੀ
Advertisement

ਪੱਤਰ ਪ੍ਰੇਰਕ
ਤਪਾ ਮੰਡੀ, 5 ਫਰਵਰੀ
ਸੰਘਣੀ ਧੁੰਦ ਕਾਰਨ ਵਾਪਰੇ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਉਸ ਦੇ ਸਾਥੀ ਜ਼ਖ਼ਮੀ ਹੋ ਗਏ ਹਨ। ਮ੍ਰਿਤਕ ਦੀ ਪਛਾਣ ਵਿੱਕੀ ਅਰੋੜਾ ਵਾਸੀ ਮਾਡਲ ਟਾਊਨ ਤਪਾ ਵਜੋਂ ਹੋਈ ਹੈ, ਜੋ ਰਾਮਲੀਲਾ ਵਿੱਚ ਸੰਗੀਤ ਨਿਰਦੇਸ਼ਕ ਵਜੋਂ ਕੰਮ ਕਰਦਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਧਾਰਮਿਕ ਸਮਾਗਮ ਨਿਪਟਾ ਕੇ ਆਪਣੇ ਸਾਥੀਆਂ ਸਮੇਤ ਵਾਪਸ ਆ ਰਿਹਾ ਸੀ, ਜਦੋਂ ਉਹ ਦੁਰਾਹੇ ਲਾਗੇ ਪਹੁੰਚੇ ਤਾਂ ਉਨ੍ਹਾਂ ਦੀ ਕਾਰਨ ਦੀ ਸਾਹਮਣਿਓਂ ਆ ਰਹੇ ਇਕ ਟਰੱਕ ਨਾਲ ਟੱਕਰ ਹੋ ਗਈ। ਸੰਘਣੀ ਧੁੰਦ ਕਾਰਨ ਕਾਰਨ ਵਾਪਰੇ ਇਸ ਸੜਕ ਹਾਦਸੇ ਦੌਰਾਨ ਵਿੱਕੀ ਅਰੋੜਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਕਾਰ ਵਿੱਚ ਸਵਾਰ ਉਸਦੇ ਕਈ ਸਾਥੀ ਜ਼ਖ਼ਮੀ ਹੋ ਗਏ, ਜਿਨ੍ਹਾਂ ’ਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮ੍ਰਿਤਕ ਦਾ ਅੱਜ ਸਸਕਾਰ ਕਰ ਦਿੱਤਾ ਗਿਆ।

Advertisement

Advertisement
Author Image

Advertisement
Advertisement
×