ਪਿੰਜੌਰ ਦੇ ਅਮਰਾਵਤੀ ਮਾਲ ਨੇੜੇ ਗੋਲੀਬਾਰੀ ਵਿੱਚ ਇੱਕ ਦੀ ਮੌਤ, ਇੱਕ ਜ਼ਖਮੀ
11:08 AM Jun 06, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਪਿੰਜੌਰ, 6 ਜੂਨ
Advertisement
ਇੱਥੇ ਅਮਰਾਵਤੀ ਮਾਲ ਨੇੜੇ ਬੀਤੀ ਦੇਰ ਰਾਤ ਫਿਲਮ ਦੇਖ ਕੇ ਮੁੜ ਰਹੇ ਕੁੱਝ ਨੌਜਵਾਨਾਂ ’ਤੇ ਕੀਤੀ ਗੋਲੀਬਾਰੀ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰਾਂ ਨੇ ਨਿਸ਼ਾਨਾ ਬਣਾ ਕੇ ਦੋ ਵਿਅਕਤੀਆਂ ’ਤੇ ਗੋਲੀਆਂ ਚਲਾਈਆਂ। ਗੋਲੀਬਾਰੀ ਦੀ ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ। ਗੌਲੀਬਾਰੀ ਦੌਰਾਨ ਪੀੜਤਾਂ ਵਿੱਚੋਂ ਇੱਕ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਜ਼ਖਮੀ ਨੌਜਵਾਨ ਨੂੰ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ ਹੈ।
ਉਧਰ ਪੁਲੀਸ ਅਧਿਕਾਰੀਆਂ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਵੱਡੀ ਗਿਣਤੀ ਪੁਲੀਸ ਪਹੁੰਚਣ ਕਾਰਨ ਇਲਾਕੇ ਲੋਕਾਂ ਵਿਚ ਸਹਿਮ ਪੈਦਾ ਹੋ ਗਿਆ ਹੈ, ਕਿਉਂਕਿ ਪੁਲੀਸ ਪ੍ਰਸ਼ਾਸਨ ਵੱਲੋਂ ਆਸ-ਪਾਸ ਦੇ ਇਲਾਕੇ ਵਿੱਚ ਸੁਰੱਖਿਆ ਵਧਾਉਂਦਿਆਂ ਵਾਧੂ ਬਲ ਤਾਇਨਾਤ ਕੀਤੇ ਗਏ ਹਨ।
Advertisement
Advertisement