ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸੇ ਵਿੱਚ ਇਕ ਹਲਾਕ, ਤਿੰਨ ਜ਼ਖ਼ਮੀ

08:43 AM Oct 26, 2023 IST

ਪੱਤਰ ਪ੍ਰੇਰਕ
ਮਾਨਸਾ, 25 ਅਕਤੂਬਰ
ਕਾਰ ਨਾਲ ਟੱਕਰ ਹੋਣ ਕਾਰਨ ਵਿਆਹ ਸਮਾਗਮ ਵਿੱਚ ਜਾ ਰਹੇ ਮੋਟਰਸਾਈਕਲ ਸਵਾਰ ਧਰਮਵੀਰ (30) ਦੀ ਮੌਤ ਜਦਕਿ ਉਸ ਦੀ ਪਤਨੀ ਅਤੇ ਦੋ ਬੱਚੇ ਜ਼ਖ਼ਮੀ ਹੋ ਗਏ ਜਨਿ੍ਹਾਂ ਦੀ ਪਛਾਣ ਕਿਰਨਾ (28), ਅਰੁਣ (9) ਅਤੇ ਤਰੁਣ (7) ਵਜੋਂ ਹੋਈ ਹੈ। ਗਰੀਨਲੈਂਡ ਸਕੂਲ ਦਾ ਮਾਲੀ ਧਰਮਵੀਰ ਆਪਣੇ ਪਰਿਵਾਰ ਨਾਲ ਇੱਕ ਵਿਆਹ ਸਮਾਗਮ ’ਚ ਸ਼ਾਮਲ ਹੋਣ ਲਈ ਬਰੇਟਾ ਤੋਂ ਬੁਢਲਾਡਾ ਆ ਰਿਹਾ ਸੀ ਕਿ ਪਿੰਡ ਦਾਤੇਵਾਸ ਦੇ ਪੈਟਰੋਲ ਪੰਪ ਨੇੜੇ ਉਸ ਦੇ ਮੋਟਰਸਾਈਕਲ ਦੀ ਕਾਰ ਨਾਲ ਟੱਕਰ ਹੋ ਗਈ, ਜਿਸ ਕਾਰਨ ਧਰਮਵੀਰ ਦੀ ਮੌਤ ਹੋ ਗਈ ਜਦਕਿ ਕਿਰਨਾ, ਅਰੁਣ ਅਤੇ ਤਰੁਣ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਬੁਢਲਾਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਥਾਣਾ ਸਦਰ ਪੁਲੀਸ ਨੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement