For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ’ਚ ਇੱਕ ਹਲਾਕ, ਦੋ ਜ਼ਖ਼ਮੀ

08:48 AM Jun 08, 2024 IST
ਸੜਕ ਹਾਦਸੇ ’ਚ ਇੱਕ ਹਲਾਕ  ਦੋ ਜ਼ਖ਼ਮੀ
Advertisement

ਫਗਵਾੜਾ (ਪੱਤਰ ਪ੍ਰੇਰਕ): ਸ਼ਹਿਰ ’ਚ ਅੱਜ ਸਵੇਰੇ ਇੱਕ ਸੜਕ ਹਾਦਸਾ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਗਤਪੁਰ ਜੱਟਾਂ ਦਾ ਰਹਿਣ ਵਾਲਾ ਇੱਕ ਪਰਿਵਾਰ ਮੋਟਰਸਾਈਕਲ ’ਤੇ ਜਦੋਂ ਭਾਣੋਕੀ ਰੋਡ ਤੋਂ ਫਗਵਾੜਾ ਵੱਲ ਨੂੰ ਆ ਰਿਹਾ ਸੀ ਤਾਂ ਉਸ ਦੌਰਾਨ ਉਨ੍ਹਾਂ ਦੀ ਇੱਕ ਕਾਰ ਨਾਲ ਜਬਰਦਸਤ ਟੱਕਰ ਹੋ ਗਈ। ਇਸ ਹਾਦਸੇ ’ਚ ਪਰਿਵਾਰ ਦੇ ਤਿੰਨੋਂ ਮੈਂਬਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ’ਚ ਲਿਆਂਦਾ ਗਿਆ। ਇਥੇ ਡਾਕਟਰਾਂ ਨੇ ਜਸਵਿੰਦਰ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂਕਿ ਉਸਦੀ ਪਤਨੀ ਬਲਜਿੰਦਰ ਕੌਰ ਤੇ ਉਸ ਦੇ ਬੱਚੇ ਇਸ਼ਾਂਤ ਜ਼ੇਰੇ ਇਲਾਜ ਹਨ।

Advertisement

Advertisement
Author Image

sukhwinder singh

View all posts

Advertisement
Advertisement
×