For the best experience, open
https://m.punjabitribuneonline.com
on your mobile browser.
Advertisement

ਛੇ ਤਸਕਰਾਂ ਕੋਲੋਂ ਇੱਕ ਕਿੱਲੋ ਹੈਰੋਇਨ ਬਰਾਮਦ

07:28 AM Jun 17, 2024 IST
ਛੇ ਤਸਕਰਾਂ ਕੋਲੋਂ ਇੱਕ ਕਿੱਲੋ ਹੈਰੋਇਨ ਬਰਾਮਦ
ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਸ਼ੁਰੂ ਕਰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਇੰਦਰਜੀਤ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 16 ਜੂਨ
ਪੰਜਾਬ ਪੁਲੀਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਕਰੋੜਾਂ ਰੁਪਏ ਦੇ ਮੁੱਲ ਦੀ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਡਾਇਰੈਕਟਰ ਜਨਰਲ ਪੁਲੀਸ ਗੌਰਵ ਯਾਦਵ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀ ਨਿਗਰਾਨੀ ਹੇਠ ਪੁਲੀਸ ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੇ ਏਰੀਆ ਵਿੱਚ ਅੱਜ ਸਵੇਰੇ ਸਪੈਸ਼ਲ ਕਾਸੋ ਅਪ੍ਰੇਸ਼ਨ ਚਲਾ ਕੇ ਵੱਖ ਵੱਖ ਥਾਣਿਆਂ ਦੇ ਇਲਾਕਿਆਂ ਵਿੱਚ 33 ਡਰੱਗ ਹਾਟ ਸਪਾਟ ਥਾਵਾਂ ਦੀ ਚੈਕਿੰਗ ਕੀਤੀ ਗਈ। ਇਸ ਸਪੈਸ਼ਲ ਅਪਰੇਸ਼ਨ ਦੀ ਅਗਵਾਈ ਏਡੀਸੀਪੀ ਜਸਕਿਰਨ ਜੀਤ ਸਿੰਘ ਤੇਜਾ ਨੇ ਕੀਤੀ ਜਦਕਿ ਇਸ ਵਿੱਚ ਵੱਡੀ ਗਿਣਤੀ ਪੁਲੀਸ ਅਧਿਕਾਰੀ ਅਤੇ ਪੁਲੀਸ ਮੁਲਾਜ਼ਮ ਹਾਜ਼ਰ ਸਨ। ਇਸ ਚੈਕਿੰਗ ਦੌਰਾਨ 28 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ ਨਸ਼ਾ ਵੇਚਣ ਵਾਲੇ 6 ਵਿਅਕਤੀਆਂ ਪਾਸੋਂ ਇੱਕ ਕਿਲੋ 33 ਗ੍ਰਾਮ ਹੈਰੋਇਨ, ਡਰੱਗ ਮਨੀ 36 ਹਜ਼ਾਰ ਰੁਪਏ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਵੱਲੋਂ ਇਹ ਮੁਹਿੰਮ ਅੱਗੇ ਵੀ ਜਾਰੀ ਰੱਖੀ ਜਾਵੇਗੀ।

Advertisement

Advertisement
Advertisement
Author Image

Advertisement