ਦੋ ਤਸਕਰਾਂ ਤੋਂ ਇੱਕ ਕਿੱਲੋ ਹੈਰੋਇਨ ਬਰਾਮਦ
ਪੱਤਰ ਪ੍ਰੇਰਕ
ਤਰਨ ਤਾਰਨ, 1 ਅਕਤੂਬਰ
ਝਬਾਲ ਪੁਲੀਸ ਨੇ ਥਾਣਾ ਮੁਖੀ ਇੰਸਪੈਕਟਰ ਰਾਜਿੰਦਰ ਸਿੰਘ ਦੀ ਅਗਵਾਈ ਵਿੱਚ ਮੋਟਰ ਸਾਈਕਲ ਸਵਾਰ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਦਿਆਂ 1.103 ਕਿਲੋ ਹੈਰੋਇਨ ਅਤੇ 80,000 ਡਰੱਗ ਮਨੀ ਬਰਾਮਦ ਕੀਤੀ ਹੈ| ਪੁਲੀਸ ਨੇ ਤਸਕਰਾਂ ਦਾ ਮੋਟਰ ਸਾਈਕਲ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਤਸਕਰਾਂ ਦੀ ਸ਼ਨਾਖਤ ਆਨੰਦ ਲਾਲ ਨੰਦੂ ਵਾਸੀ ਗੁਰੂਵਾਲੀ ਅਤੇ ਵੀਰ ਸ਼ੰਭੂ ਵਾਸੀ ਰਾਮ ਤੀਰਥ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਨੇ ਉਨ੍ਹਾਂ ਨੂੰ ਦੋ ਦਨਿ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ| ਪੁਲੀਸ ਨੇ ਇਸ ਸਬੰਧੀ ਦਫ਼ਾ 21-ਸੀ , 61 ਤੇ 85 ਅਧੀਨ ਕੇਸ ਦਰਜ ਕੀਤਾ ਹੈ|
ਹੈਰੋਇਨ ਤੇ ਨਗ਼ਦੀ ਬਰਾਮਦ
ਅਟਾਰੀ (ਪੱਤਰ ਪ੍ਰੇਰਕ): ਥਾਣਾ ਘਰਿੰਡਾ ਪੁਲੀਸ ਵੱਲੋਂ ਅਟਾਰੀ ਨੇੜਿਓਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਇੱਕ ਕਿਲੋ ਹੈਰੋਇਨ, ਅੱਠ ਹਜ਼ਾਰ ਭਾਰਤੀ ਕਰੰਸੀ, ਇੱਕ ਮੋਬਾਈਲ ਫੋਨ ਤੇ ਇੱਕ ਐਕਟਵਿਾ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਤੇ ਪੁਲੀਸ ਨੇ ਨਾਕੇ ’ਤੇ ਜਸਬੀਰ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਪੰਡੋਰੀ ਥਾਣਾ ਲੋਪੋਕੇ ਨੂੰ ਕਾਬੂ ਕੀਤਾ ਜੋ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਸੀ। ਇਸ ਤੋਂ ਇਲਾਵਾ ਥਾਣਾ ਲੋਪੋਕੇ ਪੁਲੀਸ ਵੱਲੋਂ 510 ਕਿਲੋ ਲਾਹਣ, 3750 ਐਮਐਲ ਨਜਾਇਜ਼ ਸ਼ਰਾਬ ਤੇ ਇੱਕ ਚਾਲੂ ਭੱਠੀ ਬਰਾਮਦ ਕੀਤੀ ਗਈ।
ਹੈਰੋਇਨ ਸਣੇ ਇੱਕ ਕਾਬੂ
ਫਗਵਾੜਾ (ਪੱਤਰ ਪ੍ਰੇਰਕ): ਸਿਟੀ ਪੁਲੀਸ ਨੇ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਖਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐਸ.ਐਚ.ਓ ਸਿਟੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਦ ਆਧਾਰ ’ਤੇ ਪੁਲੀਸ ਪਾਰਟੀ ਨੇ ਕਾਰਵਾਈ ਕਰ ਕੇ 15 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਸਾਹਿਲ ਕਾਲੜਾ ਵਜੋਂ ਹੋਈ ਹੈ।