ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਦੇ ਪਹਿਲੇ ਪੜਾਅ ਦੌਰਾਨ ਇੱਕ ਲੱਖ ਪੌਦੇ ਵੰਡੇ

07:19 AM Jul 29, 2024 IST
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਬੂਟੇ ਲਗਾਉਦੇ ਹੋਏ।

ਜਲੰਧਰ (ਪੱਤਰ ਪ੍ਰੇਰਕ): ਵਾਤਾਵਰਨ ਪ੍ਰੇਮੀ ਪਦਮਸ੍ਰੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਬੂਟੇ ਲਗਾਉਣ ਦੀ ਚੱਲ ਰਹੀ ਮੁਹਿੰਮ ਦੇ ਪਹਿਲੇ ਪੜਾਅ ਦੌਰਾਨ ਹੀ ਪੰਜਾਬ ਦੇ ਵੱਖ-ਵੱਖ ਪਿੰਡਾਂ ਦੀ ਪੰਚਾਇਤਾਂ, ਯੂਥ ਕਲੱਬ ਤੇ ਸਮਾਜ ਸੇਵੀ ਜੱਥੇਬੰਦੀਆਂ ਨੂੰ ਇੱਕ ਲੱਖ ਤੋਂ ਵੱਧ ਬੂਟੇ ਵੰਡੇ ਗਏ। ਪਵਿੱਤਰ ਕਾਲੀ ਵੇਂਈ ਦੀ ਵਰੇਗੰਢ ਅਤੇ ਬੁੱਢੇ ਦਰਿਆ ਦੇ ਕਿਨਾਰਿਆਂ ’ਤੇ ਪੌਦੇ ਲਾਉਣ ਦੀ ਮੁਹਿੰਮ ਦੌਰਾਨ 11 ਹਜ਼ਾਰ ਦੇ ਕਰੀਬ ਬੂਟੇ ਸੰਤ ਸੀਚੇਵਾਲ ਦੀ ਅਗਵਾਈ ਵਿੱਚ ਲਾਏ ਗਏ। ਇਸ ਮਹਿੰਮ ਦੌਰਾਨ ਪੰਜਾਬ ਭਰ ਦੇ ਪਿੰਡਾਂ ਤੋਂ ਬੂਟੇ ਲੈਣ ਲਈ ਸੀਚੇਵਾਲ ਦੀਆਂ ਦੋ ਨਰਸਰੀਆਂ ਨਾਲ ਸੰਪਰਕ ਕੀਤਾ ਜਾਂਦਾ ਹੈ, ਜਿੱਥੋਂ ਉਨ੍ਹਾਂ ਨੂੰ ਮੁਫਤ ਵਿੱਚ ਬੂਟੇ ਦਿੱਤੇ ਜਾ ਰਹੇ ਹਨ। ਸੰਤ ਸੀਚੇਵਾਲ ਵੱਲੋਂ ਦੱਸਿਆ ਗਿਆ ਕਿ ਪਿੰਡ ਸੀਚੇਵਾਲ ਦੀਆਂ ਨਰਸਰੀਆਂ ਵਿੱਚ 46 ਕਿਸਮਾਂ ਦੇ ਕਰੀਬ ਬੂਟੇ ਹਨ। ਕਪੂਰਥਲਾ ਤੇ ਜਲੰਧਰ ਜ਼ਿਲ੍ਹੇ ਦੇ ਵੱਡੇ ਇਤਿਹਾਸਕ ਪਿੰਡਾਂ ਵਿੱਚ ਆਉਂਦੇ ਤਲਵੰਡੀ ਮਾਧੋ, ਡੱਲਾ, ਕੋਟਲਾ ਹੇਰਾਂ ਦੀਆਂ ਸੜਕਾਂ ਅਤੇ ਸੰਤ ਅਵਤਾਰ ਸਿੰਘ ਯਾਦਗਾਰੀ ਮਾਰਗ ’ਤੇ ਵੱਡੇ ਪੱਧਰ ’ਤੇ ਪੌਦੇ ਲਗਾਏ ਜਾ ਰਹੇ ਹਨ। ਇਨ੍ਹਾਂ ਪੌਦਿਆਂ ਵਿੱਚ ਅਰਜਨ, ਬਹੇੜਾ, ਸੁਹੰਜਣਾਂ, ਤੂਤ, ਟਾਹਲੀ, ਕਿੱਕਰ, ਜਾਮਣ, ਨਿੰਮ, ਬੋਹੜ, ਪਿੱਪਲ, ਪਿਲਕਣ, ਬਿਲ, ਬੇਰੀ ਤੇ ਅੰਬਾਂ ਦੇ ਪੌਦੇ ਵੱਡੀ ਪੱਧਰ ’ਤੇ ਲਾਏ ਜਾ ਰਹੇ ਹਨ।

Advertisement

Advertisement