‘ਇੱਕ ਦੇਸ਼ ਇੱਕ ਚੋਣ’ ਤਜਵੀਜ਼ ਰਾਜਾਂ ਦੇ ਅਧਿਕਾਰਾਂ ਨੂੰ ਕਮਜ਼ੋਰ ਕਰੇਗੀ: ਬਾਜਵਾ
05:56 AM Dec 14, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਦਸੰਬਰ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰੀ ਮੰਤਰੀ ਮੰਡਲ ਵੱਲੋਂ ‘ਇੱਕ ਦੇਸ਼ ਇੱਕ ਚੋਣ’ ਤਜਵੀਜ਼ ਨੂੰ ਅਮਲ ’ਚ ਲਿਆਉਣ ਦੇ ਮਾਮਲੇ ’ਚ ਕੇਂਦਰ ਸਰਕਾਰ ’ਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ‘ਇੱਕ ਦੇਸ਼ ਇੱਕ ਚੋਣ’ ਤਜਵੀਜ਼ ਦੇ ਅਮਲ ’ਚ ਆਉਣ ਨਾਲ ਸੂਬਿਆਂ ਦੇ ਅਧਿਕਾਰ ਕਮਜ਼ੋਰ ਹੋਣਗੇ ਅਤੇ ਕੇਂਦਰੀਕਰਨ ਤੇ ਤਾਨਾਸ਼ਾਹੀ ਨੂੰ ਹੱਲਾਸ਼ੇਰੀ ਮਿਲੇਗੀ। ਸ੍ਰੀ ਬਾਜਵਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ‘ਇੱਕ ਦੇਸ਼ ਇੱਕ ਚੋਣ’ ਤਜਵੀਜ਼ ’ਤੇ ਜ਼ੋਰ ਦੇਣ ਨਾਲ ਸੰਘਵਾਦ ਤੇ ਭਾਰਤ ਦੀ ਵਿਭਿੰਨਤਾ ਨੂੰ ਖ਼ਤਰਾ ਹੋਵੇਗਾ ਤੇ ਦੇਸ਼ ਦੇ ਭਵਿੱਖ ’ਤੇ ਮਾੜਾ ਅਸਰ ਪਾਵੇਗਾ।
Advertisement
Advertisement