ਨਸ਼ਾ ਤਸਕਰੀ ਦੇ ਮਾਮਲੇ ਵਿੱਚੋਂ ਇਕ ਬਰੀ
10:56 AM Nov 17, 2023 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਨਵੰਬਰ
ਇੱਥੇ ਵਧੀਕ ਸੈਸ਼ਨ ਜੱਜ ਹਰਗੁਰਜੀਤ ਕੌਰ ਨੇ ਨਸ਼ਾ ਤਸਕਰੀ ਦੇ ਇਕ ਮਾਮਲੇ ਵਿੱਚ ਕਿਸ਼ੋਰ ਕੁਮਾਰ ਵਾਸੀ ਸੈਕਟਰ-38 ਵੈਸਟ ਨੂੰ ਬਰੀ ਕਰ ਦਿੱਤਾ ਹੈ। ਬਚਾਅ ਪੱਖ ਦੇ ਵਕੀਲ ਯਾਦਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਥਾਣਾ ਮਲੋਆ ਦੀ ਪੁਲੀਸ ਨੇ 13 ਸਤੰਬਰ 2019 ਨੂੰ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਸੀ। ਪੁਲੀਸ ਦਾ ਕਹਿਣਾ ਸੀ ਕਿ ਉਹ ਸੈਕਟਰ-38 ਵੈਸਟ ਨੇੜੇ ਪੁਲੀਸ ਨੇ ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ 24 ਟੀਕੇ ਬਰਾਮਦ ਹੋਏ ਸਨ। ਇਸ ਸਬੰਧੀ ਬਚਾਅ ਪੱਖ ਦੇ ਵਕੀਲ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਅਦਾਲਤ ਨੇ ਦੋਹਾਂ ਧਿਰਾਂ ਦੀ ਦਲੀਲਾਂ ਸੁਨਣ ਤੋਂ ਬਾਅਦ ਮੁਲਜ਼ਮ ਨੂੰ ਬਰੀ ਕਰ ਦਿੱਤਾ ਹੈ।
Advertisement
Advertisement
Advertisement