ਨੈਣਾ ਦੇਵੀ ਦੇ ਮੰਦਰ ਤੋਂ ਪਰਤਦੇ ਸ਼ਰਧਾਲੂਆਂ ’ਚੋਂ ਇੱਕ ਹਲਾਕ, ਦੋ ਜ਼ਖ਼ਮੀ
ਮਾਛੀਵਾੜਾ (ਪੱਤਰ ਪ੍ਰੇਰਕ): ਨੈਣਾ ਦੇਵੀ ਦੇ ਮੰਦਰ ਤੋਂ ਪਰਤ ਰਹੇ ਮੋਟਰਸਾਈਕਲ ਸਵਾਰ ਸ਼ਰਧਾਲੂ ਸਾਹਿਲ (20) ਵਾਸੀ ਨਿਊ ਪ੍ਰੀਤ ਨਗਰ, ਤਾਜਪੁਰ ਰੋਡ ਲੁਧਿਆਣਾ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਹਿਲ ਆਪਣੇ ਦੋਸਤਾਂ ਸਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਮਾਤਾ ਨੈਣਾ ਦੇਵੀ ਮੱਥਾ ਟੇਕਣ ਲਈ ਗਿਆ ਸੀ ਅਤੇ ਵਾਪਸੀ ਆਉਂਦੇ ਹੋਏ ਸਰਹਿੰਦ ਨਹਿਰ ਕਨਿਾਰੇ ਪਿੰਡ ਜਲਾਹ ਮਾਜਰਾ ਨੇੜੇ ਸਾਹਮਣੇ ਤੋਂ ਆ ਰਹੀ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਸਾਹਿਲ ਅਤੇ ਉਸ ਦੇ ਦੋਸਤ ਖੁਰਸ਼ੇਦ ਅੰਸਾਰੀ ਅਤੇ ਰਾਜ ਉਕਤਾਨ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਗੱਡੀ ਭਜਾ ਕੇ ਲੈ ਗਿਆ। ਇਨ੍ਹਾਂ ਸਾਰਿਆਂ ਨੂੰ ਸਮਰਾਲਾ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਸਾਹਿਲ ਨੂੰ ਮ੍ਰਿਤਕ ਕਰਾਰ ਦਿੱਤਾ ਜਦੋਂਕਿ ਬਾਕੀਆਂ ਨੂੰ ਗੰਭੀਰ ਜ਼ਖ਼ਮੀ ਹੋਣ ਕਾਰਨ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਪੁਲੀਸ ਵਲੋਂ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਪੁਲੀਸ ਵੱਲੋਂ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।