ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਿੰਨ ਲਾਸ਼ਾਂ ਵਿੱਚੋਂ ਇੱਕ ਦੀ ਪਛਾਣ ਹੋਈ

10:53 AM Jun 16, 2024 IST

ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 15 ਜੂਨ
ਦੀਨਾਨਗਰ ਦੇ ਨੈਸ਼ਨਲ ਹਾਈਵੇਅ ਬਾਈਪਾਸ ਦੇ ਨਾਲ ਲੱਗਦੇ ਪਿੰਡ ਡੀਡਾ ਸਾਂਸੀਆਂ ਅਤੇ ਝੰਗੀ ਸਰੂਪਦਾਸ ਦੇ ਖੇਤਾਂ ਵਿੱਚੋਂ ਮਿਲੀਆਂ ਤਿੰਨ ਲਾਸ਼ਾਂ ਵਿੱਚੋਂ ਇੱਕ ਦੀ ਪਛਾਣ ਤਾਰਾਗੜ੍ਹ ਪੁਲੀਸ ਸਟੇਸ਼ਨ ਅਧੀਨ ਆਉਂਦੇ ਪਿੰਡ ਸਿਹੋੜਾ ਵਾਸੀ ਪ੍ਰਿੰਸ ਮਲਹੋਤਰਾ ਵਜੋਂ ਹੋਈ ਹੈ। ਸ਼ਨਿਚਰਵਾਰ ਸਵੇਰੇ ਪੁਲਸ ਨੇ ਪਿੰਡ ਡੀਡਾ ਸਾਂਸੀਆਂ ਨੂੰ ਚਾਰੇ ਪਾਸਿਓਂ ਸੀਲ ਕਰ ਕੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਪਿੰਡ ਦੇ ਹਰ ਘਰ ਦੀ ਤਲਾਸ਼ੀ ਲਈ ਗਈ। ਕਿਸੇ ਨੂੰ ਵੀ ਬਾਹਰੋਂ ਪਿੰਡ ਅੰਦਰ ਜਾਣ ਦੀ ਇਜਾਜ਼ਤ ਨਹੀਂ ਸੀ। ਇਸ ਦੌਰਾਨ ਪੁਲੀਸ ਨੇ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਪੜਤਾਲ ਲਈ ਹਿਰਾਸਤ ’ਚ ਲਿਆ ਹੈ, ਜਿਨ੍ਹਾਂ ਵਿੱਚ ਪੰਜ ਔਰਤਾਂ ਵੀ ਸ਼ਾਮਲ ਹਨ। ਡੀਐਸਪੀ ਸੁਖਵਿੰਦਰ ਪਾਲ ਸਿੰਘ ਨੇ ਕਿਹਾ ਕਿ ਪੋਸਟ ਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।

Advertisement

Advertisement
Advertisement