ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਹਿਰ ’ਚ ਨਹਾਉਣ ਗਏ ਤਿੰਨ ਦੋਸਤਾਂ ਵਿੱਚੋਂ ਇੱਕ ਰੁੜ੍ਹਿਆ

07:42 AM Jul 03, 2024 IST

ਪੱਤਰ ਪ੍ਰੇਰਕ
ਟੋਹਾਣਾ, 2 ਜੁਲਾਈ
ਇੱਥੇ ਅੱਜ ਭਾਖੜਾ ਨਹਿਰ ਵਿੱਚ ਇੱਕ ਨੌਜਵਾਨ ਰੁੜ੍ਹ ਗਿਆ। ਪਿੰਡ ਚਾਂਦਪੁਰਾ ਦੇ ਤਿੰਨ ਨੌਜਵਾਨ ਲਾਡੀ, ਜਸ਼ਨ ਅਤੇ ਸ਼ੰਟੀ ਭਾਖੜਾ ਨਹਿਰ ਵਿੱਚ ਨਹਾਉਣ ਗਏ ਸਨ। ਉਨ੍ਹਾਂ ਨੇ ਨਵਾਂ-ਗਾਂਵ ਪੁਲ ’ਤੇ ਨਹਾਉਣ ਲਈ ਭਾਖੜਾ ਨਹਿਰ ਵਿੱਚ ਛਾਲਾਂ ਮਾਰੀਆਂ। ਲਾਡੀ ਤੇ ਜਸ਼ਨ ਤਾਂ ਨਹਿਰ ਵਿੱਚੋਂ ਬਾਹਰ ਨਿਕਲ ਆਏ ਪਰ ਉਨ੍ਹਾਂ ਦਾ ਤੀਜਾ ਦੋਸਤ ਸ਼ੰਟੀ (20) ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ। ਇਸ ਦੌਰਾਨ ਦੋਵਾਂ ਦੋਸਤਾਂ ਨੇ ਰੌਲਾ ਪਾ ਦਿੱਤਾ। ਇਸ ਦੌਰਾਨ ਰਾਹਗੀਰ ਅਤੇ ਪਿੰਡ ਵਾਸੀ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਨੌਜਵਾਨ ਦੀ ਭਾਲ ਕੀਤੀ ਪਰ ਕੁੱਝ ਹੱਥ ਪੱਲੇ ਨਾ ਪਿਆ। ਇਸ ਸਬੰਧੀ ਨੌਜਵਾਨ ਦੇ ਸਕੇ ਸਬੰਧੀਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਪਿੰਡ ਵਾਸੀਆਂ ਵੱਲੋਂ ਪੁਲੀਸ ਟੀਮਾਂ ਦੀ ਮਦਦ ਨਾਲ ਭਾਖੜਾ ਨਹਿਰ ਕੰਢੇ ਨਿਗਰਾਨੀ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤਕ ਸ਼ੰਟੀ ਦੀ ਕੋਈ ਉੱਗ-ਸੁੱਗ ਨਹੀਂ ਮਿਲੀ।

Advertisement

Advertisement
Advertisement