ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰੇਕ ਪੰਜ ਵਿਦਿਆਰਥੀ ਵੀਜ਼ਿਆਂ ’ਚੋਂ ਇਕ ਭਾਰਤ ’ਚ ਜਾਰੀ ਕੀਤਾ: ਅਮਰੀਕਾ

09:32 PM Jun 23, 2023 IST

ਨਵੀਂ ਦਿੱਲੀ, 7 ਜੂਨ

Advertisement

ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਨੇ ਅੱਜ ਕਿਹਾ ਕਿ 2022 ਵਿੱਚ ਹਰੇਕ ਪੰਜ ਅਮਰੀਕੀ ਵੀਜ਼ਿਆਂ ‘ਚੋਂ ਇਕ ਵੀਜ਼ਾ ਭਾਰਤ ਵਿੱਚ ਜਾਰੀ ਕੀਤਾ ਗਿਆ ਜੋ ਕਿ ਵਿਸ਼ਵ ਵਿੱਚ ਭਾਰਤੀ ਆਬਾਦੀ ਦੇ ਅਨੁਪਾਤ ਨਾਲੋਂ ਵੱਧ ਹੈ।

ਅਮਰੀਕੀ ਦੂਤਾਵਾਸ ਨੇ ਅੱਜ ਦੇਸ਼ ਭਰ ਵਿੱਚ ਸਾਲਾਨਾ ਵਿਦਿਆਰਥੀ ਵੀਜ਼ਾ ਦਿਵਸ ਮਨਾਇਆ। ਇਸ ਦੌਰਾਨ ਕੌਂਸਲੇਟ ਦੇ ਅਧਿਕਾਰੀਆਂ ਵੱਲੋਂ ਦਿੱਲੀ, ਚੇਨੱਈ, ਹੈਦਰਾਬਾਦ, ਕੋਲਕਾਤਾ ਅਤੇ ਮੁੰਬਈ ਵਿੱਚ 3500 ਭਾਰਤੀ ਵਿਦਿਆਰਥੀ ਵੀਜ਼ਾ ਬਿਨੈਕਾਰਾਂ ਦੇ ਇੰਟਰਵਿਊ ਲਏ ਗਏ।

Advertisement

ਇਸ ਮੌਕੇ ਸੰਬੋਧਨ ਕਰਦਿਆਂ ਗਾਰਸੇਟੀ ਨੇ ਕਿਹਾ, ”ਦੁਨੀਆਂ ਦੇ ਕਿਸੇ ਵੀ ਹੋਰ ਦੇਸ਼ ਦੇ ਮੁਕਾਬਲੇ ਜ਼ਿਆਦਾ ਭਾਰਤੀ ਅਮਰੀਕਾ ਆਉਂਦੇ ਹਨ। 2022 ਵਿੱਚ ਹਰੇਕ ਪੰਜ ਵਿਦਿਆਰਥੀ ਵੀਜ਼ਿਆਂ ‘ਚੋਂ ਇਕ ਵੀਜ਼ਾ ਇੱਥੇ ਭਾਰਤ ਵਿੱਚ ਜਾਰੀ ਕੀਤਾ ਗਿਆ ਜੋ ਕਿ ਵਿਸ਼ਵ ਵਿੱਚ ਭਾਰਤ ਦੀ ਆਬਾਦੀ ਦੇ ਅਨੁਪਾਤ ਨਾਲੋਂ ਵੱਧ ਹੈ। ਭਾਰਤੀਆਂ ਨੇ ਅਮਰੀਕਾ ਵਿੱਚ ਨਾ ਸਿਰਫ ਸਿੱਖਿਆ ਹਾਸਲ ਕੀਤੀ ਹੈ ਬਲਕਿ ਦਹਾਕਿਆਂ ਤੱਕ ਆਪਣੀ ਪ੍ਰਤਿਭਾ ਵੀ ਦਿਖਾਈ ਹੈ। ਵਿਦਿਆਰਥੀਆਂ ਲਈ ਅਸੀਂ ਸਭ ਤੋਂ ਵੱਧ ਵੀਜ਼ਾ ਅਰਜ਼ੀਆਂ ‘ਤੇ ਕਾਰਵਾਈ ਕਰ ਰਹੇ ਹਾਂ।”ਉਨ੍ਹਾਂ ਕਿਹਾ ਕਿ ਅਮਰੀਕੀ ਪ੍ਰਸ਼ਾਸਨ ਪਹਿਲਾਂ ਦੇ ਮੁਕਾਬਲੇ ਇਸ ਸਾਲ ਵਿਦਿਆਰਥੀਆਂ ਲਈ ਅਤੇ ਵੀਜ਼ਾ ਸਬੰਧੀ ਪ੍ਰੋਗਰਾਮ ਕਰੇਗਾ। ਉਨ੍ਹਾਂ ਕਿਹਾ, ”ਅਗਾਮੀ ਹਫ਼ਤਿਆਂ ‘ਚ ਅਸੀਂ ਜੁਲਾਈ ਤੇ ਅਗਸਤ ਵਾਸਤੇ ਹਜ਼ਾਰਾਂ ਵੀਜ਼ਾ ਅਰਜ਼ੀਆਂ ਸਬੰਧੀ ਪ੍ਰੋਗਰਾਮ ਜਾਰੀ ਕਰਾਂਗੇ।” ਦੂਤਾਵਾਸ ਤੋਂ ਜਾਰੀ ਅੰਕੜਿਆਂ ਮੁਤਾਬਕ ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ 1,25,000 ਤੋਂ ਵੱਧ ਵਿਦਿਆਰਥੀ ਵੀਜ਼ੇ ਜਾਰੀ ਕੀਤੇ ਹਨ ਜੋ ਕਿ ਰਿਕਾਰਡਤੋੜ ਅੰਕੜਾ ਹੈ। 2022 ਵਿੱਚ ਭਾਰਤੀਆਂ ਨੂੰ ਦੁਨੀਆ ‘ਚ ਸਭ ਤੋਂ ਵੱਧ ਵੱਧ ਐੱਚ ਐਂਡ ਐੱਲ ਰੁਜ਼ਗਾਰ ਵੀਜ਼ਾ (65 ਫ਼ੀਸਦ) ਅਤੇ ਐੱਫ1 ਵਿਦਿਆਰਥੀ ਵੀਜ਼ਾ (17.5 ਫ਼ੀਸਦ) ਜਾਰੀ ਕੀਤੇ ਗਏ।

ਪਿਛਲੇ ਸਾਲ ਭਾਰਤ ਤੋਂ 12 ਲੱਖ ਤੋਂ ਵੱਧ ਲੋਕਾਂ ਨੇ ਅਮਰੀਕਾ ਦੀ ਯਾਤਰਾ ਕੀਤੀ ਸੀ ਜੋ ਕਿ ਅਮਰੀਕਾ ‘ਚ ਪਹੁੰਚਣ ਵਾਲੇ ਸਭ ਤੋਂ ਵੱਡੇ ਕੌਮਾਂਤਰੀ ਸੈਲਾਨੀਆਂ ਦੇ ਸਮੂਹਾਂ ‘ਚੋਂ ਇਕ ਹੈ। ਭਾਰਤੀ ਵਿਦਿਆਰਥੀ ਅਮਰੀਕਾ ਵਿੱਚ ਕੁੱਲ ਕੌਮਾਂਤਰੀ ਵਿਦਿਆਰਥੀਆਂ ਦੇ 21 ਫੀਸਦ ਨਾਲੋਂ ਵੱਧ ਹਨ। ਅਕਾਦਮਿਕ ਸਾਲ 2021-22 ਦੌਰਾਨ ਕਰੀਬ ਦੋ ਲੱਖ ਭਾਰਤੀ ਅਮਰੀਕਾ ਵਿੱਚ ਪੜ੍ਹਾਈ ਕਰ ਰਹੇ ਸਨ। -ਪੀਟੀਆਈ

Advertisement