For the best experience, open
https://m.punjabitribuneonline.com
on your mobile browser.
Advertisement

ਬੱਸ ਦੀ ਫੇਟ ਵੱਜਣ ਕਾਰਨ ਵਿਅਕਤੀ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

07:04 AM Jul 02, 2024 IST
ਬੱਸ ਦੀ ਫੇਟ ਵੱਜਣ ਕਾਰਨ ਵਿਅਕਤੀ ਦੀ ਮੌਤ  ਦੂਜਾ ਗੰਭੀਰ ਜ਼ਖ਼ਮੀ
Advertisement

ਪ੍ਰਭੂ ਦਿਆਲ
ਸਿਰਸਾ, 1 ਜੁਲਾਈ
ਪਿੰਡ ਸਿਕੰਦਰਪੁਰ ਨੇੜੇ ਚੰਡੀਗੜ੍ਹ ਡਿੱਪੂ ਦੀ ਹਰਿਆਣਾ ਰੋਡਵੇਜ਼ ਦੀ ਇੱਕ ਬੱਸ ਨੇ ਇੱਕ ਮੋਟਰਸਾਈਕਲ ’ਤੇ ਸਵਾਰ ਦੋ ਜਣਿਆਂ ਨੂੰ ਦਰੜ ਦਿੱਤਾ ਜਿਸ ਕਾਰਨ ਇੱਕ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ ਜਦੋਂਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਮਦਨ ਲਾਲ ਪਿੰਡ ਵਾਸੀ ਚਾਡੀਵਾਲ, ਸਿਰਸਾ ਵਜੋਂ ਹੋਈ ਹੈ। ਜ਼ਖ਼ਮੀ ਅਜੈ ਪਾਲ ਨੂੰ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਸਥਿਤੀ ਗੰਭੀਰ ਹੈ। ਜਾਣਕਾਰੀ ਅਨੁਸਾਰ ਅਜੈ ਪਾਲ ਆਪਣੇ ਰਿਸ਼ਤੇਦਾਰ ਮਦਨ ਲਾਲ ਮੋਟਰਸਾਈਕਲ ’ਤੇ ਸਿਰਸਾ ਜਾ ਰਿਹਾ ਸੀ ਕਿ ਹਾਈਵੇਅ 9 ’ਤੇ ਚੜ੍ਹਨ ਲੱਗਿਆਂ ਉਹ ਅਚਾਨਕ ਚੰਡੀਗੜ੍ਹ ਵੱਲੋਂ ਆਉਂਦੀ ਬੱਸ ਦੀ ਲਪੇਟ ਵਿੱਚ ਆ ਗਏ ਜਿਸ ਕਾਰਨ ਦੋਵਾਂ ਦੇ ਗੰਭੀਰ ਸੱਟਾਂ ਲੱਗੀਆਂ। ਮਦਨ ਲਾਲ ਦੀ ਮੌਤ ਹੋ ਗਈ ਜਦੋਂਕਿ ਅਜੈ ਪਾਲ ਨੂੰ ਗੰਭੀਰ ਹਾਲਤ ’ਚ ਲੋਕਾਂ ਨੇ ਤੁਰੰਤ ਹਸਪਤਾਲ ਪਹੁੰਚਾਇਆ। ਪੁਲੀਸ ਨੇ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਪੁਲੀਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਹੈ। ਬੱਸ ਡਰਾਈਵਰ ਤੇ ਕੰਡਕਟਰ ਫ਼ਰਾਰ ਦੱਸੇ ਗਏ ਹਨ।

Advertisement

Advertisement
Author Image

joginder kumar

View all posts

Advertisement
Advertisement
×