ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ੇ ਵੇਚਣ ਤੋਂ ਹੋਏ ਝਗੜੇ ਵਿਚ ਗੋਲੀ ਚੱਲਣ ਕਾਰਨ ਇਕ ਜ਼ਖ਼ਮੀ

07:52 PM Jun 29, 2023 IST

ਸ੍ਰੀ ਗੋਇੰਦਵਾਲ ਸਾਹਿਬ (ਪੱਤਰ ਪ੍ਰੇਰਕ): ਕਸਬਾ ਗੋਇੰਦਵਾਲ ਸਾਹਿਬ ਵਿੱਚ ਨਸ਼ੇ ਦੇ ਗੜ੍ਹ ਵਜੋਂ ਜਾਣੀ ਜਾਂਦੀ ਨਿੰਮ ਵਾਲੀ ਘਾਟੀ ਵਿੱਚ ਅੱਜ ਕੁਝ ਹਥਿਆਰਬੰਦ ਵਿਅਕਤੀਆਂ ਨੇ ਗੋਲੀਆਂ ਚਲਾ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰ ਦਿੱਤਾ ਹੈ। ਜ਼ਖ਼ਮੀ ਦੀ ਪਛਾਣ ਸੁਖਦੇਵ ਸਿੰਘ ਵਜੋਂ ਹੋਈ ਹੈ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਨਸ਼ਿਆਂ ਦੀ ਵਿਕਰੀ ਸਬੰਧੀ ਹੋਈ ਇਸ ਝੜਪ ਦੌਰਾਨ ਇੱਕ ਧਿਰ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਸੁਖਦੇਵ ਸਿੰਘ ਦੀ ਬਾਂਹ ‘ਤੇ ਗੋਲੀ ਵੱਜ ਗਈ। ਸਥਾਨਕ ਪੁਲੀਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਹੈ। ਜ਼ਖ਼ਮੀ ਸੁਖਦੇਵ ਸਿੰਘ ਦੇ ਲੜਕਿਆਂ ਵਰਿੰਦਰ ਸਿੰਘ ਤੇ ਜਤਿੰਦਰ ਸਿੰਘ ਨਿੱਕੂ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਵੱਲੋਂ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਰੋਕਣ ‘ਤੇ ਮੋਟਰਸਾਈਕਲਾਂ ‘ਤੇ ਆਏ ਦਰਜਨ ਦੇ ਕਰੀਬ ਹਥਿਆਰਬੰਦ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਰਕੇ ਉਨ੍ਹਾਂ ਦੇ ਪਿਤਾ ਜ਼ਖ਼ਮੀ ਹੋ ਗਏ ਹਨ। ਡੀਐੱਸਪੀ ਅਰੁਣ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਵੇਲੇ ਨਿੰਮ ਵਾਲੀ ਘਾਟੀ ਇਲਾਕੇ ਵਿੱਚ ਨਸ਼ੇ ਦੀ ਤਸਕਰੀ ਦਾ ਸਭ ਤੋਂ ਵੱਡਾ ਵਾਪਰ ਕੇਂਦਰ ਬਣੀ ਹੋਈ ਹੈ ਤੇ ਕਸਬੇ ਅੰਦਰ ਨਸ਼ਾ ਤਸਕਰਾਂ ਦੇ ਵੱਧ ਰਹੇ ਹੌਸਲੇ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।

Advertisement

Advertisement
Tags :
ਕਾਰਨਗੋਲੀਚੱਲਣਜ਼ਖ਼ਮੀਝਗੜੇਵੇਚਣ
Advertisement