For the best experience, open
https://m.punjabitribuneonline.com
on your mobile browser.
Advertisement

‘ਇੱਕ ਰੈਂਕ ਇੱਕ ਪੈਨਸ਼ਨ’ ਮਹੱਤਵਪੂਰਨ ਕਦਮ: ਪ੍ਰਧਾਨ ਮੰਤਰੀ ਮੋਦੀ

10:33 AM Nov 07, 2024 IST
‘ਇੱਕ ਰੈਂਕ ਇੱਕ ਪੈਨਸ਼ਨ’ ਮਹੱਤਵਪੂਰਨ ਕਦਮ  ਪ੍ਰਧਾਨ ਮੰਤਰੀ ਮੋਦੀ
Advertisement

ਨਵੀਂ ਦਿੱਲੀ, 7 ਨਵੰਬਰ

Advertisement

'one rank one pension': ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਸਾਬਕਾ ਸੈਨਿਕਾਂ ਲਈ ‘ਇਕ ਰੈਂਕ ਇਕ ਪੈਨਸ਼ਨ’ ਨੂੰ ਲਾਗੂ ਕੀਤਾ ਜਾ ਰਿਹਾ ਹੈ। ਆਪਣੇ ਨਾਇਕਾਂ ਪ੍ਰਤੀ ਦੇਸ਼ ਵੱਲੋਂ ਧੰਨਵਾਦ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ‘ਐਕਸ’ ’ਤੇ ਪੋਸਟਾਂ ਵਿੱਚ ਮੋਦੀ ਨੇ ਕਿਹਾ ਕਿ ਇਹ ਸਕੀਮ 2014 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵਾਅਦਾ ਸੀ। ਉਨ੍ਹਾਂ ਦੀ ਸਰਕਾਰ ਨੇ 7 ਨਵੰਬਰ 2015 ਨੂੰ ਇੱਕ ਹੁਕਮ ਜਾਰੀ ਕਰਕੇ ‘ਇਕ ਰੈਂਕ ਵਨ ਪੈਨਸ਼ਨ’ ਨੂੰ ਲਾਗੂ ਕਰਨ ਦਾ ਫੈਸਲਾ ਲਿਆ ਅਤੇ ਇਸ ਦੇ ਲਾਭ 1 ਜੁਲਾਈ 2014 ਤੋਂ ਲਾਗੂ ਕੀਤੇ ਗਏ ਹਨ।

Advertisement

ਪੋਸਟ ਵਿਚ ਪ੍ਰਧਾਨ ਮੰਤਰੀ ਨੇ ਲਿਖਿਆ ਕਿ ਇਹ ਤੁਹਾਨੂੰ ਸਾਰਿਆਂ ਨੂੰ ਖੁਸ਼ੀ ਹੋਵੇਗੀ ਕਿ ਇੱਕ ਦਹਾਕੇ ਦੌਰਾਨ ਲੱਖਾਂ ਪੈਨਸ਼ਨਰਾਂ ਅਤੇ ਪੈਨਸ਼ਨਰ ਪਰਿਵਾਰਾਂ ਨੂੰ ਇਸ ਦਾ ਲਾਭ ਹੋਇਆ ਹੈ। ‘ਇਕ ਰੈਂਕ ਇਕ ਪੈਨਸ਼ਨ’ ਸਾਡੀਆਂ ਹਥਿਆਰਬੰਦ ਸੈਨਾਵਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਥਿਆਰਬੰਦ ਬਲਾਂ ਨੂੰ ਮਜ਼ਬੂਤ ​​ਕਰਨ ਅਤੇ ਦੇਸ਼ ਦੀ ਸੇਵਾ ਕਰਨ ਵਾਲਿਆਂ ਦੀ ਭਲਾਈ ਲਈ ਹਮੇਸ਼ਾ ਹਰ ਸੰਭਵ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ‘ਇਕ ਰੈਂਕ ਇਕ ਪੈਨਸ਼ਨ’ ਦਾ ਅਮਲ ਸਾਬਕਾ ਸੈਨਿਕਾਂ ਦੀ ਹਿੰਮਤ ਅਤੇ ਕੁਰਬਾਨੀਆਂ ਨੂੰ ਸ਼ਰਧਾਂਜਲੀ ਹੈ ਜੋ ਦੇਸ਼ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰਦੇ ਹਨ। -ਪੀਟੀਆਈ

Advertisement
Tags :
Author Image

Puneet Sharma

View all posts

Advertisement