ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਮੁਕਾਬਲੇ ਵਿੱਚ ਇੱਕ ਲੁਟੇਰਾ ਹਲਾਕ, ਇੱਕ ਜ਼ਖ਼ਮੀ

07:01 AM Jul 15, 2023 IST

ਪੱਤਰ ਪ੍ਰੇਰਕ
ਤਰਨ ਤਾਰਨ, 14 ਜੁਲਾਈ
ਪਿੰਡ ਕੋਟ ਧਰਮ ਚੰਦ ਕਲਾਂ ਨੇੜੇ ਪੁਲੀਸ ਤੇ ਲੁਟੇਰਿਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਇੱਕ ਲੁਟੇਰਾ ਮਾਰਿਆ ਗਿਆ ਜਦਕਿ ਦੂਜਾ ਜ਼ਖ਼ਮੀ ਹੋ ਗਿਆ| ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ (23) ਅਤੇ ਜ਼ਖਮੀ ਦੀ ਪਛਾਣ ਜੋਬਨਪ੍ਰੀਤ ਸਿੰਘ (27) ਵਜੋਂ ਹੋਈ ਹੈ| ਇਹ ਗਰੋਹ ਬੀਤੇ ਦਨਿਾਂ ਤੋਂ ਪੈਟਰੋਲ ਪੰਪ ਲੁੱਟਣ ਸਮੇਤ ਹੋਰ ਵਾਰਦਾਤਾਂ ਨੂੰ ਅੰਜਾਮ ਦਿੰਦਾ ਆ ਰਿਹਾ ਸੀ। ਐੱਸਐੱਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਗਰੋਹ ਨੇ ਅੱਜ ਵੀ ਦੋ ਪੈਟਰੋਲ ਪੰਪ ਲੁੱਟੇ। ਇਸ ਬਾਰੇ ਪਤਾ ਲੱਗਣ ’ਤੇ ਕੋਟ ਧਰਮ ਚੰਦ ਕਲਾਂ ਪਹੁੰਚੀ ਪੁਲੀਸ ਨੇ ਜਦੋਂ ਉਨ੍ਹਾਂ ਨੂੰ ਰੁਕਣ ਲਈ ਕਿਹਾ ਤਾਂ ਉਨ੍ਹਾਂ ਗੋਲੀਆਂ ਚਲਾ ਦਿੱਤੀਆਂ| ਇਸ ਮਗਰੋਂ ਪੁਲੀਸ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਵਿੱਚ ਮਨਪ੍ਰੀਤ ਸਿੰਘ ਦੀ ਮੌਤ ਹੋ ਗਈ ਤੇ ਜੋਬਨਪ੍ਰੀਤ ਜ਼ਖ਼ਮੀ ਹੋ ਗਿਆ।

Advertisement

Advertisement
Tags :
ਹਲਾਕਜ਼ਖ਼ਮੀਪੁਲੀਸਮੁਕਾਬਲੇਲੁਟੇਰਾਵਿੱਚ
Advertisement