For the best experience, open
https://m.punjabitribuneonline.com
on your mobile browser.
Advertisement

ਅੱਧਾ ਕਿਲੋ ਅਫੀਮ ਸਮੇਤ ਇਕ ਕਾਬੂ

07:05 AM May 03, 2024 IST
ਅੱਧਾ ਕਿਲੋ ਅਫੀਮ ਸਮੇਤ ਇਕ ਕਾਬੂ
Advertisement

ਨਿੱਜੀ ਪੱਤਰ ਪ੍ਰੇਰਕ
ਸਿਰਸਾ, 2 ਮਈ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲੀਸ ਵੱਲੋਂ ਵਰਤੀ ਜਾ ਰਹੀ ਚੌਕਸੀ ਦੌਰਾਨ ਰਾਣੀਆਂ ਖੇਤਰ ’ਚੋਂ ਇਕ ਵਿਅਕਤੀ ਨੂੰ 635 ਗਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਛਾਣ ਰਾਜ ਕੁਮਾਰ ਵਾਸੀ ਥੇੜ੍ਹੀ ਮੋਹਰ ਸਿੰਘ ਰਾਣੀਆਂ ਵਜੋਂ ਕੀਤੀ ਗਈ ਹੈ। ਪੁਲੀਸ ਬੁਲਾਰੇ ਨੇ ਦੱਸਿਆ ਕਿ ਸਬ ਇੰਸਪੈਕਟਰ ਰਾਜਵੀਰ ਸਿੰਘ ਦੀ ਅਗਵਾਈ ਹੇਠ ਪੁਲੀਸ ਦੀ ਟੀਮ ਗਸ਼ਤ ਅਤੇ ਚੈਕਿੰਗ ਦੌਰਾਨ ਘੱਗਰ ਪੁਲ ਨੇੜੇ ਮੌਜੂਦ ਸੀ। ਇਸ ਦੌਰਾਨ ਇਕ ਵਿਅਕਤੀ ਪੁਲੀਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲੀਸ ਦੇ ਜਵਾਨਾਂ ਨੇ ਉਸ ਨੂੰ ਕਾਬੂ ਕਰ ਲਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਅਫ਼ੀਮ ਬਰਾਮਦ ਹੋਈ, ਜਿਹੜੀ ਤੋਲਣ ’ਤੇ 635 ਗ੍ਰਾਮ ਬਣੀ। ਮੁਲਜ਼ਮ ਖ਼ਿਲਾਫ਼ ਰਾਣੀਆਂ ਥਾਣੇ ’ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Advertisement

Advertisement
Author Image

joginder kumar

View all posts

Advertisement
Advertisement
×