ਪੰਜਾਬੀ ਬੋਲਦਿਆਂ ਸ਼ਰਮ ਮਹਿਸੂਸ ਨਹੀਂ ਕਰਨੀ ਚਾਹੀਦੀ: ਜ਼ਫ਼ਰ
ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 22 ਨਵੰਬਰ
ਚੀਫ਼ ਖ਼ਾਲਸਾ ਦੀਵਾਨ ਵੱਲੋਂ ਐੱਸਜੀਐੱਸ ਖ਼ਾਲਸਾ ਸਕੂਲ ਵਿੱਚ ਕਰਵਾਈ ਜਾ ਰਹੀ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦਾ ਦੂਜਾ ਦਿਨ ਪੰਜਾਬੀ ਭਾਸ਼ਾ ਨੂੰ ਸਮਰਪਿਤ ਰਿਹਾ। ਸੈਮੀਨਾਰ ਦੀ ਸ਼ੁਰੂਆਤ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਬੁਲਾਰਿਆਂ ਦਾ ਸੁਆਗਤ ਕਰ ਕੇ ਕੀਤੀ। ਇਸ ਮੌਕੇ ‘ਪੰਜਾਬੀ ਭਾਸ਼ਾ ਦਾ ਇਤਿਹਾਸ, ਵਰਤਮਾਨ ਅਤੇ ਭਵਿੱਖ’ ਅਤੇ ‘ਪੰਜਾਬੀ ਭਾਸ਼ਾ ਦੇ ਸੁਨਹਿਰੀ ਭਵਿੱਖ ਲਈ ਸਿੱਖਿਆ ਪ੍ਰਣਾਲੀਆਂ ਅਤੇ ਪ੍ਰਬੰਧਕੀ ਸੰਸਥਾਵਾਂ ਦੀ ਭੂਮਿਕਾ’ ਵਿਸ਼ਿਆਂ ’ਤੇ ਸੈਮੀਨਾਰ ਕਰਵਾਏ। ਇਸ ਮੌਕੇ ਡਾ. ਸਤਿੰਦਰ ਸਿੰਘ, ਡਾ. ਅਮਰਜੀਤ ਸਿੰਘ ਗਰੇਵਾਲ, ਡਾ. ਪ੍ਰਭਜੋਤ ਕੌਰ ਨੇ ਵਿਚਾਰ ਪੇਸ਼ ਕੀਤੇ। ਭਾਸ਼ਾ ਵਿਭਾਗ ਦੇ ਡਾਇਰੈਕਟਰ ਡਾ. ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਿ ਸਾਨੂੰ ਪੰਜਾਬੀ ਬੋਲਣ ਲੱਗਿਆਂ ਸ਼ਰਮ ਮਹਿਸੂਸ ਨਹੀਂ ਕਰਨੀ ਚਾਹੀਦੀ।
ਇਸ ਮੌਕੇ ਡਾ. ਬਲਕਾਰ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਗੁਰਦੁਆਰਾ ਸੁਧਾਰ ਲਹਿਰ-2 ਦੀ ਜ਼ਰੂਰਤ ਹੈ। ਦੂਸਰੇ ਸੈਸ਼ਨ ਵਿਚ ਨਵੀਨ ਖੇਤੀ ਦੀਆਂ ਸੰਭਾਵਨਾਵਾਂ, ਵਾਤਾਵਰਣ ਸੰਭਾਲ ਅਤੇ ਪੰਜਾਬ ਦੇ ਵਿਦਿਆਰਥੀਆਂ ਲਈ ਸੈਮੀਕਡੰਕਟਰ ਇੰਡਰਸਟਰੀ ’ਚ ਰੁਜ਼ਗਾਰ ਦੀਆਂ ਸੰਭਾਵਨਾਵਾ ਵਿਸ਼ੇ ’ਤੇ ਚਰਚਾ ਹੋਈ।