ਸੈਨਾ ਦਾ ਵਾਹਨ ਖੱਡ ’ਚ ਡਿੱਗਣ ਕਾਰਨ ਇਕ ਜਵਾਨ ਹਲਾਕ, ਚਾਰ ਜ਼ਖ਼ਮੀ
06:46 AM Jun 14, 2024 IST
ਰਾਜੌਰੀ/ਜੰਮੂ:
Advertisement
ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਅੱਜ ਇੱਕ ਵਾਹਨ ਤਿਲਕ ਕੇ ਡੂੰਘੀ ਖੱਡ ਵਿੱਚ ਜਾ ਡਿੱਗਿਆ। ਇਸ ਹਾਦਸੇ ’ਚ ਸੈਨਾ ਦੇ ਇੱਕ ਜਵਾਨ ਦੀ ਮੌਤ ਹੋ ਗਈ ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸ਼ਾਮ ਨੂੰ ਨੌਸ਼ਹਿਰਾ ਸੈਕਟਰ ’ਚ ਕੰਟਰੋਲ ਰੇਖਾ ਨੇੜੇ ਭਵਾਨੀ ਪਿੰਡ ਕੋਲ ਵਾਪਰਿਆ। ਬਚਾਅ ਕਰਮੀਆਂ ਨੇ ਵਾਹਨ ’ਚ ਸਵਾਰ ਪੰਜ ਸੈਨਿਕਾਂ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਉਨ੍ਹਾਂ ’ਚੋਂ ਇੱਕ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। -ਪੀਟੀਆਈ
Advertisement
Advertisement
Related News
Advertisement