ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਇਕ ਅਤਿਵਾਦੀ ਢੇਰ, ਤਲਾਸ਼ੀ ਮੁਹਿੰਮ ਜਾਰੀ
03:40 PM Apr 11, 2025 IST
ਜੰਮੂ, 11 ਅਪਰੈਲ
Advertisement
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਸ਼ੁੱਕਰਵਾਰ ਨੂੰ ਇਕ ਅਤਿਵਾਦੀ ਮਾਰਿਆ ਗਿਆ, ਜਦੋਂ ਕਿ ਊਧਮਪੁਰ ਜ਼ਿਲ੍ਹੇ ਵਿਚ ਤਿੰਨ ਅਤਿਵਾਦੀਆਂ ਦੇ ਇਕ ਸਮੂਹ ਨੂੰ ਲੱਭਣ ਲਈ ਵੱਖਰੀ ਖੋਜ ਮੁਹਿੰਮ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਏਜੰਸੀਆਂ ਨੇ ਜੰਮੂ ਖੇਤਰ ਦੇ ਪਹਾੜੀ ਜ਼ਿਲ੍ਹਿਆਂ ਵਿਚ ਵੱਖ-ਵੱਖ ਥਾਵਾਂ 'ਤੇ ਸੰਭਾਵੀ ਤੌਰ 'ਤੇ ਘੁੰਮ ਰਹੇ ਅਤਿਵਾਦੀਆਂ 'ਤੇ ਨਜ਼ਰ ਰੱਖਣ ਲਈ ਡੋਡਾ ਜ਼ਿਲ੍ਹੇ ਦੇ ਭਦਰਵਾਹ ਖੇਤਰ ਤੱਕ ਨਿਗਰਾਨੀ ਦਾ ਦਾਇਰਾ ਵਧਾ ਦਿੱਤਾ ਹੈ। -ਪੀਟੀਆਈ
Advertisement
Advertisement