ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਿਕਟ ਇੱਕ ਨੂੰ ਮਿਲੇਗੀ, ਬਾਕੀ ਵਫ਼ਾਦਾਰ ਬਣ ਕੇ ਰਹਿਣ: ਸ਼ੈਲਜਾ

10:54 AM Sep 11, 2024 IST

ਪ੍ਰਭੂ ਦਿਆਲ
ਸਿਰਸਾ, 10 ਸਤੰਬਰ
ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਟਿਕਟ ਲਈ ਕਈ ਚਾਹਵਾਨ ਹੁੰਦੇ ਹਨ ਪਰ ਟਿਕਟ ਇੱਕ ਹੀ ਵਿਅਕਤੀ ਨੂੰ ਮਿਲੇਗੀ ਜਿਸ ਨੂੰ ਟਿਕਟ ਨਹੀਂ ਮਿਲਦੀ, ਉਸ ਪਾਰਟੀ ਦੇ ਸੱਚੇ ਸਿਪਾਹੀ ਹੋਣ ਦੇ ਨਾਤੇ ਕੰਮ ਕਰਨਾ ਚਾਹੀਦਾ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਵੀ ਇੱਕ ਹੀ ਬਣੇਗਾ। ਹਾਈਕਮਾਨ ਨੇ ਟਿਕਟ ਦੇਣ ਦਾ ਫੈਸਲਾ ਕਰਨਾ ਹੁੰਦਾ ਹੈ ਕਿ ਕਿਹੜਾ ਉਮੀਦਵਾਰ ਜਿੱਤ ਸਕਦਾ ਹੈ। ਸ਼ੈਲਜਾ ਨੇ ਕਿਹਾ ਕਿ ‘ਆਪ’ ਨਾਲ ਗੱਠਜੋੜ ਨੂੰ ਲੈ ਕੇ ਉੱਚ ਪੱਧਰ ’ਤੇ ਗੱਲਬਾਤ ਚੱਲ ਰਹੀ ਹੈ ਗੱਠਜੋੜ ਨੂੰ ਲੈ ਕੇ ਦੇਰੀ ਹੋਈ ਹੈ, ਇਸ ਲਈ ਸਮਾਂ ਲੱਗ ਰਿਹਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਰਾਇ ਨਹੀਂ ਹੈ ਕਿ ਕਾਂਗਰਸ ਸੂਬੇ ਵਿੱਚ ਬਹੁਤ ਮਜ਼ਬੂਤ ਸਥਿਤੀ ਵਿੱਚ ਹੈ। ਹਰਿਆਣਾ ਦੀ ਸਿਆਸਤ ਵਿੱਚ ਧੜੇਬੰਦੀ ਬਾਰੇ ਉਨ੍ਹਾਂ ਕਿਹਾ ਕਿ ਅਜਿਹਾ ਕੁਝ ਵੀ ਨਹੀਂ ਹੈ, ਟਿਕਟਾਂ ਦੇ ਚਾਹਵਾਨ ਜ਼ਿਆਦਾ ਹੋਣ ਕਾਰਨ ਸਮਾਂ ਲੱਗ ਰਿਹਾ ਹੈ। ਟਿਕਟਾਂ ਲਈ 2500 ਅਰਜ਼ੀਆਂ ਆਈਆਂ ਹਨ, ਉਮੀਦਵਾਰ ਚੁਣਨਾ ਕੋਈ ਆਸਾਨ ਕੰਮ ਨਹੀਂ ਹੈ, ਅਜਿਹੇ ਵਿੱਚ ਸਿਰਫ਼ ਇੱਕ ਹੀ ਉਮੀਦਵਾਰ ਦੀ ਚੋਣ ਕੀਤੀ ਜਾਣੀ ਹੁੰਦੀ ਹੈ। ਬਾਕੀਆਂ ਨੂੰ ਪਾਰਟੀ ਦੇ ਸੱਚੇ ਸਿਪਾਹੀ ਵਜੋਂ ਪਾਰਟੀ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਦੇ ਫੈਸਲੇ ਨੂੰ ਸਾਰਿਆਂ ਨੂੰ ਮੰਨਣਾ ਚਾਹੀਦਾ ਹੈ ਚਾਹੇ ਕੋਈ ਵਰਕਰ ਹੋਵੇ ਜਾਂ ਆਗੂ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਕਾਂਗਰਸ ਹੀ ਅਜਿਹੀ ਪਾਰਟੀ ਹੈ, ਜੋ ਕੱਲ ਵੀ ਗਰੀਬਾਂ ਦੇ ਨਾਲ ਖੜੀ ਸੀ, ਅੱਜ ਵੀ ਖੜੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਖੜੀ ਰਹੇਗੀ।

Advertisement

Advertisement