ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੰਧ ਡਿੱਗਣ ਕਾਰਨ ਇੱਕ ਮਜ਼ਦੂਰ ਦੀ ਮੌਤ, ਦੋ ਜ਼ਖ਼ਮੀ

09:05 PM Jul 26, 2020 IST

ਪੱਤਰ ਪ੍ਰੇਰਕ
ਫਗਵਾੜਾ, 26 ਜੁਲਾਈ

Advertisement

ਪਿੰਡ ਚਾਚੋਕੀ ਵਿੱਚ ਇੱਕ ਨਵੇਂ ਬਣੇ ਰਹੇ ਪੈਟਰੋਲ ਪੰਪ ਦੀ ਅਚਾਨਕ ਕੰਧ ਡਿੱਗਣ ਕਾਰਨ ਇੱਕ 60 ਸਾਲਾ ਮਜ਼ਦੂਰ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਹਰਮੇਸ਼ ਪੁੱਤਰ ਬਚਨਾ ਰਾਮ ਵਾਸੀ ਰਵਿਦਾਸ ਮੁਹੱਲਾ ਚਾਚੋਕੀ ਵਜੋਂ ਹੋਈ ਹੈ। ਜ਼ਖ਼ਮੀਆਂ ਦੀ ਪਛਾਣ ਸੂਰਜੀ ਤੇ ਬੌਬੀ ਵਜੋਂ ਹੋਈ ਹੈ, ਜਨਿ੍ਹਾਂ ਨੂੰ ਹਸਪਤਾਲ ’ਚੋਂ ਮੁੱਢਲੇ ਇਲਾਜ ਮਗਰੋਂ ਘਰ ਭੇਜ ਦਿੱਤਾ ਗਿਆ। ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਨਿਰਮਾਣ ਅਧੀਨ ਇਮਾਰਤ ਦੀ ਅਚਾਨਕ ਕੰਧ ਡਿੱਗਣ ਕਾਰਨ ਉਕਤ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਇਸ ਨੂੰ ਜਲੰਧਰ ਰੈੱਫ਼ਰ ਕਰ ਦਿੱਤਾ। ਜਲੰਧਰ ਪੁੱਜਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਪੁਲੀਸ ਨੇ ਇਸ ਸਬੰਧੀ 174 ਤਹਿਤ ਕਾਰਵਾਈ ਕਰਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

 

Advertisement

 

Advertisement
Tags :
ਕਾਰਨਜ਼ਖ਼ਮੀਡਿੱਗਣਮਜ਼ਦੂਰ