ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਓਂਕਾਰ ਸਿੱਧੂ ਵੱਲੋਂ ਸਫਾਈ ਮਸ਼ੀਨ ਨੂੰ ਹਰੀ ਝੰਡੀ

07:14 AM Aug 09, 2024 IST
ਮਸ਼ੀਨ ਰਵਾਨਾ ਕਰਦੇ ਹੋਏ ਮੁੱਖ ਮੰਤਰੀ ਦੇ ਓਐੱਸਡੀ ਓਂਕਾਰ ਸਿੰਘ ਤੇ ਹੋਰ। -ਫੋਟੋ: ਰਿਸ਼ੀ

ਪੱਤਰ ਪ੍ਰੇਰਕ
ਧੂਰੀ, 8 ਅਗਸਤ
ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਪ੍ਰੋ. ਓਂਕਾਰ ਸਿੰਘ ਸਿੱਧੂ ਨੇ 65 ਲੱਖ ਦੀ ਲਾਗਤ ਨਾਲ ਤਿਆਰ ਸੜਕਾਂ ਦੀ ਸਫਾਈ ਕਰਨ ਵਾਲੀ ਮਸ਼ੀਨ ਨੂੰ ਨਗਰ ਕੌਂਸਲ ਧੂਰੀ ਤੋਂ ਹਰੀ ਝੰਡੀ ਦਿਖਾਉਣ ਤੋਂ ਇਲਾਵਾ ਗਿੱਲਾ ਤੇ ਸੁੱਕਾ ਕੂੜਾ ਅਲੱਗ-ਅਲੱਗ ਇਕੱਠਾ ਕਰਨ ਲਈ ਨਵੇਂ ਆਏ ਪੰਜ ਛੋਟੇ ਵਾਹਨ ਵੀ ਰਵਾਨਾ ਕੀਤੇ। ਪ੍ਰੋਫੈਸਰ ਸਿੱਧੂ ਨੇ ਦੱਸਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਹਲਕੇ ਅੰਦਰਲੇ ਵਿਕਾਸ ਕਾਰਜਾਂ ਲਈ ਬਹੁਤ ਸੁਹਿਰਦ ਹਨ ਕਿਉਂਕਿ ਹਰ ਹਫ਼ਤੇ ’ਚੋਂ ਦੋ ਦਿਨ ਉਹ ਸਮੀਖਿਆ ਮੀਟਿੰਗ ਕਰਕੇ ਵਿਕਾਸ ਕਾਰਜਾਂ ਦਾ ਖੁਦ ਜਾਇਜ਼ਾ ਲੈਂਦੇ ਹਨ। ਉਨ੍ਹਾਂ ਦੱਸਿਆ ਕਿ ਬਾਜ਼ਾਰ ’ਚ ਟਰੈਫ਼ਿਕ ਸਮੱਸਿਆ ਦੇ ਮੱਦੇਨਜ਼ਰ ਵਪਾਰੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਧੂਰੀ ਦੀ ਸੰਗਰੂਰ ਵਾਲੀ ਕੋਠੀ ਨੂੰ ਪਾਰਕਿੰਗ ਦਾ ਰੂਪ ਦੇਣ ਲਈ ਇਹ ਜਗ੍ਹਾ ਬਕਾਇਦਾ ਪੀਡਬਲਿਊਡੀ ਤੋਂ ਪੁੱਡਾ ਨੂੰ ਤਬਦੀਲ ਹੋ ਚੁੱਕੀ ਹੈ ਅਤੇ ਇਸ ਥਾਂ ’ਤੇ ਤਕਰੀਬਨ 150 ਕਾਰਾਂ ਖੜ੍ਹਨ ਦੀ ਸਮਰੱਥਾ ਹੋਵੇਗੀ। ਇਸ ਮੌਕੇ ਮੁੱਖ ਮੰਤਰੀ ਦਫ਼ਤਰ ਟੀਮ ਦੇ ਇੰਚਾਰਜ ਅਮ੍ਰਿਤਪਾਲ ਬਰਾੜ, ਅਮੀਰ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਤੇ ਰਮਨਦੀਪ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement