ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਟੀ ਦੇ ਕਾਲਜਾਂ ਵਿੱਚ ਆਨਲਾਈਨ ਦਾਖ਼ਲੇ ਸ਼ੁਰੂ

08:44 AM Jun 14, 2024 IST
ਕਾਲਜਾਂ ਦਾ ਪ੍ਰਾਸਪੈਕਟਸ ਜਾਰੀ ਕਰਦੇ ਹੋਏ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਤੇ ਸਿੱਖਿਆ ਅਧਿਕਾਰੀ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਜੂਨ
ਯੂਟੀ ਦੇ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਵਿੱਚ ਦਾਖ਼ਲਿਆਂ ਲਈ ਆਨਲਾਈਨ ਸਾਂਝਾ ਪ੍ਰਾਸਪੈਕਟਸ ਅੱਜ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ ਵੱਲੋਂ ਜਾਰੀ ਕੀਤਾ ਗਿਆ। ਪ੍ਰਾਸਪੈਕਟਸ ਜਾਰੀ ਕਰਨ ਨਾਲ ਹੀ ਕਾਲਜਾਂ ਵਿੱਚ ਅੰਡਰ-ਗ੍ਰੈਜੂਏਟ ਕੋਰਸਾਂ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਜਦੋਂਕਿ ਗ਼ੈਰ-ਕੇਂਦਰੀਕ੍ਰਿਤ ਕੋਰਸਾਂ ਲਈ ਦਾਖ਼ਲਾ ਪ੍ਰਕਿਰਿਆ 15 ਜੁਲਾਈ ਤੋਂ ਸ਼ੁਰੂ ਹੋਵੇਗੀ। ਅੰਡਰ-ਗ੍ਰੈਜੂਏਟ ਕੋਰਸਾਂ ਲਈ ਦਾਖ਼ਲਾ ਫਾਰਮ ਪਹਿਲੀ ਜੁਲਾਈ ਤਕ ਜਮ੍ਹਾਂ ਕਰਵਾਏ ਜਾ ਸਕਦੇ ਹਨ।
ਇਸ ਮੌਕੇ ਸਿੱਖਿਆ ਸਕੱਤਰ ਅਭਿਜੀਤ ਵਿਜੈ ਚੌਧਰੀ, ਡਾਇਰੈਕਟਰ ਹਾਇਰ ਐਜੂਕੇਸ਼ਨ ਅਮਨਦੀਪ ਸਿੰਘ ਭੱਟੀ ਤੇ ਕੋਆਰਡੀਨੇਟਰ ਆਨਲਾਈਨ ਜੁਆਇੰਟ ਪ੍ਰਾਸਪੈਕਟਸ ਕਮ ਪ੍ਰਿੰਸੀਪਲ ਪੀਜੀਜੀਸੀ-11 ਪ੍ਰੋ. ਪੂਨਮ ਅਗਰਵਾਲ ਮੌਜੂਦ ਸਨ।
ਇਸ ਵਾਰ ਕਾਲਜਾਂ ਵਿਚ ਪੜ੍ਹਾਈ ਨਵੀਂ ਸਿੱਖਿਆ ਨੀਤੀ ਤਹਿਤ ਹੋਵੇਗੀ ਜਿਸ ਸਬੰਧੀ ਵੈੱਬਸਾਈਟ www.dhe.chd.gov.in ’ਤੇ ਜਾਣਕਾਰੀ ਅਪਲੋਡ ਕੀਤੀ ਗਈ ਹੈ। ਨਵੀਂ ਸਿੱਖਿਆ ਨੀਤੀ ਤਹਿਤ ਮਾਈਕ੍ਰੋ ਅਤੇ ਮੇਜਰ ਸਬਜੈਕਟ ਪੰਜਾਬ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਗਏ ਹਨ। ਇਸ ਵਾਰ ਪ੍ਰਾਸਪੈਕਟਸ ਪੋਸਟ-ਗ੍ਰੈਜੂਏਟ ਸਰਕਾਰੀ ਕਾਲਜ ਸੈਕਟਰ-11 ਨੇ ਤਿਆਰ ਕੀਤਾ ਹੈ। ਇਹ ਪ੍ਰਾਸਪੈਕਟਸ ਚੰਡੀਗੜ੍ਹ ਸਿੱਖਿਆ ਵਿਭਾਗ ਅਤੇ ਸਪਿਕ ਦੀ ਵੈੱਬਸਾਈਟ ’ਤੇ ਅਪਲੋਡ ਕਰ ਦਿੱਤਾ ਗਿਆ ਹੈ।

Advertisement

Advertisement
Advertisement